ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਾਰ ਦੇਣ ਦੀ ਨੀਯਤ ਨਾਲ ਨੌਜਵਾਨ ਤੇ ਪਿਸਟਲ ਨਾਲ ਕੀਤਾ ਫਾਇਰ

05/11/2021 5:01:13 PM

ਸੰਗਤ ਮੰਡੀ (ਮਨਜੀਤ): ਬਠਿੰਡਾ ’ਚ ਪੈਂਦੇ ਪਿੰਡ ਚੱਕ ਅਤਰ ਸਿੰਘ ਵਾਲਾ ਵਿਖੇ ਪੁਰਾਣੀ ਰੰਜ਼ਿਸ ਦੇ ਚੱਲਦਿਆਂ ਪਿੰਡ ਦੇ ਹੀ ਇਕ ਵਿਅਕਤੀ ਵੱਲੋਂ ਮਾਰ ਦੇਣ ਦੀ ਨੀਯਤ ਨਾਲ ਪਿਸਟਲ ਨਾਲ ਫਾਇਰ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ।

ਇਹ ਵੀ ਪੜ੍ਹੋ:  ਬਠਿੰਡਾ ਦੇ ਡਾਕਟਰ ਦੀ ਦਰਿਆਦਿਲੀ ਨੂੰ ਸਲਾਮ, ਨਿੱਜੀ ਹਸਪਤਾਲ ’ਚ ਕੋਰੋਨਾ ਪੀੜਤਾਂ ਦਾ ਕਰੇਗਾ ਮੁਫ਼ਤ ਇਲਾਜ

ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਮਹਿੰਗਾ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਿਮਰਜੀਤ ਸਿੰਘ ਪੁੱਤਰ ਅੰਗਰੇਜ ਸਿੰਘ ਨੇ ਪਿੰਡ ਦੇ ਗੁਰਚਰਨ ਸਿੰਘ ਪੁੱਤਰ ਸੁਖਮੰਦਰ ਸਿੰਘ ਅਤੇ ਜਸਵਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਕਾਲਝਰਾਣੀ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ ਕਿ ਗੁਰਚਰਨ ਸਿੰਘ ਨਾਲ ਉਨ੍ਹਾਂ ਦੀ ਪੁਰਾਣੀ ਰੰਜ਼ਿਸ ਚੱਲਦੀ ਹੈ, ਇਸੇ ਰੰਜਿਸ਼ ਤਹਿਤ ਉਸ ਨੇ ਬੀਤੇ ਦਿਨੀਂ ਜਸਵਿੰਦਰ ਨਾਲ ਮਿਲ ਕੇ ਉਸ ਨੂੰ ਮਾਰ ਦੇਣ ਦੀ ਨੀਯਤ ਨਾਲ ਖ਼ੇਤ ਪਿਸਟਲ ਨਾਲ ਫਾਇਰ ਕਰ ਦਿੱਤਾ, ਉਸ ਦੇ ਪਾਸੇ ਹਟ ਜਾਣ ਕਾਰਨ ਉਸ ਦਾ ਬਚਾਅ ਹੋ ਗਿਆ। ਪੁਲਸ ਵੱਲੋਂ ਮੁਦਈ ਦੇ ਬਿਆਨਾਂ ਤੇ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦੀਆਂ ਹੈਰਾਨੀਜਨਕ ਨੀਤੀਆਂ, ਕੋਈ ਵੈਕਸੀਨ ਨੂੰ ਤਰਸ ਰਿਹੈ ਤੇ ਕੋਈ ਲਗਵਾਉਣ ਲਈ ਤਿਆਰ ਨਹੀਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


Shyna

Content Editor

Related News