ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

06/30/2020 5:47:35 PM

ਜ਼ੀਰਾ (ਸਤੀਸ਼): ਜ਼ੀਰਾ ਸਨੋਰ ਰੋਡ ਤੇ ਸਥਿਤ ਜ਼ੀਰਾ ਮੋਗਾ ਬਾਈ ਪਾਸ ਦੇ ਨੇੜੇ ਰਹਿੰਦੇ ਦਰਿਆਵਲ ਸਿੰਘ ਨਾਂ ਦੇ ਇਕ ਨੌਜਵਾਨ ਵਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਆਤਮ ਹੱਤਿਆ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮੁੰਡੇ ਦੇ ਪਿਤਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਸਨੋਰ ਵਿਖੇ ਸੇਵਾਦਾਰ ਵਜੋਂ ਕੰਮ ਕਰਦਾ ਹੈ । ਰੋਜ਼ ਦੀ ਤਰ੍ਹਾਂ ਜਦੋਂ ਅੱਜ ਉਹ ਗੁਰਦੁਆਰਾ ਸਾਹਿਬ ਵਿਖੇ ਆਪਣੇ ਕੰਮ ਤੇ ਗਿਆ ਤਾਂ ਘਰ 'ਚ ਮੌਜੂਦ ਉਸ ਦੇ ਮੁੰਡੇ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਮੌਤ ਨੂੰ ਗਲੇ ਲਗਾ ਲਿਆ । ਸੂਚਨਾ ਮਿਲਣ ਤੇ ਥਾਣਾ ਸਿਟੀ ਜ਼ੀਰਾ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਜ਼ੀਰਾ ਵਿਖੇ ਉਸ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।


Shyna

Content Editor

Related News