ਮਾਨਸਿਕ ਪ੍ਰੇਸ਼ਾਨੀ ਕਾਰਨ ਨੌਜਵਾਨ ਵਲੋਂ ਖੁਦਕੁਸ਼ੀ

07/01/2019 8:23:41 PM

ਪੱਖੋਂ ਕਲਾਂ (ਰਜਿੰਦਰ)— ਪਿੰਡ ਦਰਾਕਾ ਦੇ ਨੌਜਵਾਨ ਵਲੋਂ ਰੇਲਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਅਨੁਸਾਰ ਰੇਲਵੇ ਪੁਲਸ ਦੇ ਏ. ਐੱਸ. ਆਈ. ਦਰਸ਼ਨ ਸਿੰਘ ਅਨੁਸਾਰ ਗੁਰਪ੍ਰੀਤ ਸਿੰਘ ਉਮਰ 19 ਸਾਲ ਪੁੱਤਰ ਬਲੋਰ ਸਿੰਘ ਪਿੰਡ ਦਰਾਕਾ ਜ਼ਿਲਾ ਬਰਨਾਲਾ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਕਿਸੇ ਬੀਮਾਰੀ ਤੋਂ ਪੀੜਤ ਸੀ ਅਤੇ ਉਹ ਦਿਮਾਗੀ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਸੋਮਵਾਰ ਸਵੇਰੇ ਧੁਰੀ ਤੋਂ ਬਠਿੰਡਾ ਜਾਣ ਵਾਲੀ ਰੇਲਗੱਡੀ ਥੱਲੇ ਆ ਕੇ ਉਸ ਨੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮ੍ਰਿਤਕ ਦੇ ਚਾਚਾ ਗੁਰਮੇਲ ਸਿੰਘ ਅਤੇ ਮੇਲਾ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਕਰਨ ਲਈ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।


KamalJeet Singh

Content Editor

Related News