ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਨੌਜਵਾਨ ਨੇ ਕੀਤੀ ਖੁਦਕੁਸ਼ੀ

12/12/2019 11:30:47 PM

ਹਲਵਾਰਾ, (ਮਨਦੀਪ)— ਸਥਾਨਕ ਪਿੰਡ ਹਲਵਾਰਾ ਦੇ ਨੌਜਵਾਨ ਜਸਪਾਲ ਸਿੰਘ (26) ਪੁੱਤਰ ਕੇਵਲ ਸਿੰਘ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਫਾਹ ਲੈ ਕੇ ਜੀਵਨ-ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸੁਧਾਰ ਦੇ ਮੁਖੀ ਅਜੈਬ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚ ਕੇ ਦੇਖਿਆ ਕਿ ਹਲਵਾਰਾ ਤੋਂ ਪੱਖੋਵਾਲ ਨੂੰ ਜਾਂਦੀ ਸੜਕ ਦੇ ਕੈਲੇ ਚੌਕ ਨੇੜੇ ਇਕ ਦਰੱਖਤ ਨਾਲ ਰੱਸੀ ਬੰਨ ਕੇ ਉਕਤ ਨੌਜਵਾਨ ਨੇ ਫਾਹ ਲਿਆ ਹੋਇਆ ਸੀ। ਜਿਸ ਦੀ ਲਾਸ਼ ਸੁਧਾਰ ਦੇ ਸਰਕਾਰੀ ਹਸਪਤਾਲ 'ਚ ਰੱਖ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕੋਲੋਂ ਕੋਈ ਵੀ ਖੁਦਕੁਸ਼ੀ ਨੋਟ ਨਹੀਂ ਮਿਲਿਆ। ਮ੍ਰਿਤਕ ਦੇ ਪਿਤਾ ਨੇ ਉਨ੍ਹਾਂ ਨੂੰ ਦੱਸਿਆ ਕਿ ਜਸਪਾਲ ਸਿੰਘ ਲੇਬਰ ਦਾ ਕੰਮ ਕਰਦਾ ਸੀ, ਜੋ ਕੁਝ ਦਿਨਾਂ ਤੋਂ ਪ੍ਰੇਸ਼ਾਨ ਚਲ ਰਿਹਾ ਸੀ। ਥਾਣਾ ਮੁਖੀ ਨੇ ਦੱਸਿਆ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਪੋਸਟਮਾਰਟਮ ਕਰਨ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ ।

KamalJeet Singh

This news is Content Editor KamalJeet Singh