ਪਾਰਟੀ ਤੋਂ ਪਰਤ ਰਹੇ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ, ਮੌਤ

10/20/2019 8:30:15 PM

ਲੁਧਿਆਣਾ, (ਤਰੁਣ)— ਦੋਸਤ ਨਾਲ ਪਾਰਟੀ ਤੋਂ ਪਰਤ ਰਹੇ ਨੌਜਵਾਨ ਨੂੰ ਜੋਧੇਵਾਲ ਚੌਕ ਨੇੜੇ ਇਕ ਤੇਜ਼ ਰਫਤਾਰ ਟਰਾਲੇ ਨੇ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ਦੌਰਾਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।ਪੁਲਸ ਨੇ ਮ੍ਰਿਤਕ ਦੇ ਪਿਤਾ ਕੌਸ਼ਲ ਕਿਸ਼ੋਰ ਨਿਵਾਸੀ ਇਸਲਾਮ ਗੰਜ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਹੈ।
ਪਿਤਾ ਅਨੁਸਾਰ 20 ਸਾਲਾ ਸ਼ੁਭਮ ਆਪਣੇ ਦੋਸਤ ਰਾਕੇਸ਼ ਨਾਲ ਟਿੱਬਾ ਰੋਡ ਸਥਿਤ ਇਕ ਪਾਰਟੀ ਤੋਂ ਘਰ ਵਾਪਸ ਪਰਤ ਰਿਹਾ ਸੀ ਕਿ ਰਸਤੇ 'ਚ ਇਕ ਤੇਜ਼ ਰਫਤਾਰ ਟਰਾਲੇ ਨੇ ਸ਼ੁਭਮ ਨੂੰ ਟੱਕਰ ਮਾਰ ਦਿੱਤੀ। ਸ਼ੁਭਮ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਟਰਾਲਾ ਚਾਲਕ ਮੌਕੇ 'ਤੇ ਹੀ ਟਰਾਲਾ ਛੱਡ ਕੇ ਫਰਾਰ ਹੋ ਗਿਆ।
ਸੂਚਨਾ ਮਿਲਣ 'ਤੇ ਥਾਣਾ ਦਰੇਸੀ ਦੀ ਪੁਲਸ ਮੌਕੇ 'ਤੇ ਪਹੁੰਚੀ ਤੇ ਮੁਲਜ਼ਮ ਟਰਾਲਾ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਜਵਾਨ ਪੁੱਤਰ ਦੀ ਮੌਤ ਕਾਰਨ ਪੂਰੇ ਪਰਿਵਾਰ 'ਚ ਮਾਤਮ ਛਾਇਆ ਹੋਇਆ ਹੈ।

KamalJeet Singh

This news is Content Editor KamalJeet Singh