ਦੋਸਤਾਂ ਨਾਲ ਮੱੱਛੀਆਂ ਫੜਨ ਗਏ ਨੌਜਵਾਨ ਦੀ ਡੁੱਬਣ ਨਾਲ ਮੌਤ

02/18/2020 9:09:43 PM

ਮੰਡੀ ਗੋਬਿੰਦਗੜ, (ਮੱਗੋ)— ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਅਬਾਦੀ ਭਰੇ ਇਲਾਕੇ ਦੇ ਇਕ ਨੌਜਵਾਨ ਵਿਅਕਤੀ ਦੀ ਨਹਿਰ 'ਚ ਡੁੱਬਣ ਨਾਲ ਮੌਤ ਹੋ ਗਈ। ਪੁਲਸ ਨੇ ਉਸ ਦੀ ਪਤਨੀ ਦੇ ਬਿਆਨਾਂ 'ਤੇ ਕਾਰਵਾਈ ਕਰ ਕੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਧਰਮਿੰਦਰ ਕੁਮਾਰ ਪੁੱਤਰ ਰਾਜ ਕਿਸ਼ੋਰ ਵਾਸੀ ਕੱਚਾ ਦਲੀਪ ਨਗਰ ਮੰਡੀ ਗੋਬਿੰਦਗੜ੍ਹ ਜੋ ਕਿ ਆਪਣੇ ਦੋਸਤਾਂ ਨਾਲ ਪਿੰਡ ਫਿਰੋਜ਼ਪੁਰ ਭਾਖੜਾ ਨਹਿਰ 'ਤੇ ਜਾਲ ਲਗਾ ਕੇ ਮੱਛੀਆਂ ਫੜਨ ਲਈ ਗਿਆ ਸੀ, ਜਿਥੇ ਉਸ ਦਾ ਪੈਰ ਫਿਸਲਣ ਕਾਰਣ ਉਹ ਨਹਿਰ ਦੇ ਪਾਣੀ ਦੇ ਤੇਜ਼ ਵਹਾਅ 'ਚ ਵਹਿ ਗਿਆ, ਜਿਸ ਦੇ ਪਰਿਵਾਰ ਨੂੰ ਉਸ ਦੇ ਸਾਥੀਆਂ ਨੇ ਸੂਚਿਤ ਕੀਤਾ। ਪਰਿਵਾਰ ਵਾਲਿਆਂ ਨੇ ਪੁਲਸ ਨੂੰ ਇਸ ਬਾਰੇ ਇਤਲਾਹ ਦਿੱਤੀ, ਜਿਸ ਦੌਰਾਨ ਲਾਸ਼ ਖਨੌਰੀ ਹੈੱਡ ਤੋਂ ਮਿਲੀ। ਪੁਲਸ ਨੇ ਕਬਜ਼ੇ 'ਚ ਲੈ ਕੇ ਗੋਬਿੰਦਗੜ੍ਹ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਵਾ ਦਿੱਤਾ ਹੈ। ਮੰਡੀ ਗੋਬਿੰਦਗੜ੍ਹ ਦੀ ਪੁਲਸ ਨੇ ਮ੍ਰਿਤਕ ਧਰਮਿੰਦਰ ਦੀ ਪਤਨੀ ਸੋਨੀਆਂ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।


KamalJeet Singh

Content Editor

Related News