ਨਸ਼ੇ ਦੇ ਦੈਂਤ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ

07/12/2019 8:24:51 PM

ਫਿਰੋਜ਼ਪੁਰ (ਬਿੱਟੂ)— ਭਾਵੇਂ ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ੇ ਨੂੰ ਖਤਮ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਪਰ ਨਸ਼ੇ ਨਾਲ ਹੋਣ ਵਾਲੀਆਂ ਮੌਤਾਂ ਵਿਚ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ। ਇਸ ਤਰ੍ਹਾਂ ਦਾ ਮਾਮਲਾ ਪਿੰਡ ਫੱਤੂ ਵਾਲਾ ਵਿਖੇ 27 ਸਾਲਾ ਨੌਜਵਾਨ ਜੋਗਿੰਦਰ ਉਰਫ ਬਿੱਟੂ ਦੀ ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਮੌਤ ਹੋਣ ਦਾ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਜੋਗਿੰਦਰ ਸਿੰਘ ਉਰਫ ਬਿੱਟੂ ਜੋ ਕੁਝ ਸਮਾਂ ਪਹਿਲਾਂ ਨਸ਼ੇ ਦਾ ਆਦੀ ਹੋ ਗਿਆ ਸੀ, ਜਿਸ ਨੂੰ ਬਚਾਉਣ ਲਈ ਉਸ ਦੀ ਪਤਨੀ ਆਪਣੇ ਪੇਕੇ ਪਿੰਡ ਗੁਰੂ ਹਰਸਹਾਏ ਵਿਖੇ ਰਹਿਣ ਲੱਗ ਪਏ ਪਰ ਉਥੇ ਵੀ ਨਸ਼ੇ ਨੇ ਨੌਜਵਾਨ ਦਾ ਪਿੱਛਾ ਨਾ ਛੱਡਿਆ। ਬੀਤੇ ਦਿਨੀਂ ਕਰੀਬ 6.30 ਵਜੇ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋ ਗਈ, ਜਿਸ ਨੂੰ ਜੱਦੀ ਪਿੰਡ ਫੱਤੂਵਾਲਾ ਵਿਖੇ ਲਿਆਂਦਾ ਗਿਆ। ਮ੍ਰਿਤਕ ਆਪਣੇ ਪਿਛੇ 2 ਛੋਟੇ ਬੱਚੇ, ਪਤਨੀ ਅਤੇ ਬਜ਼ੁਰਗ ਮਾਤਾ ਨੂੰ ਛੱਡ ਗਿਆ ।


KamalJeet Singh

Content Editor

Related News