ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

01/20/2019 1:15:45 AM

ਖੰਨਾ,(ਸੁਨੀਲ)— ਸਥਾਨਕ ਸ਼ਨੀਦੇਵ ਮੰਦਰ ਦੇ ਕੋਲ ਹੋਏ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਇਕ ਮੋਟਰਸਾਈਕਲ ਸਵਾਰ ਦੀ ਬੀਤੇ ਦਿਨ ਜਲੰਧਰ ਦੇ ਹਸਪਤਾਲ 'ਚ ਮੌਤ ਹੋ ਗਈ। ਜਲੰਧਰ ਪੁਲਸ ਨੇ ਘਟਨਾ ਦੀ ਸੂਚਨਾ ਖੰਨਾ ਪੁਲਸ ਨੂੰ ਦੇ ਦਿੱਤੀ।
ਜਾਣਕਾਰੀ ਮੁਤਾਬਕ ਘਟਨਾ ਵਾਲੇ ਦਿਨ 15 ਜਨਵਰੀ ਨੂੰ ਜਦੋਂ ਸਤੀਸ਼ ਕੁਮਾਰ (30) ਪੁੱਤਰ ਰਾਮਪਾਲ ਨਿਵਾਸੀ ਅੰਬੇਡਕਰ ਕਾਲੋਨੀ ਖੰਨਾ, ਮੰਡੀ ਗੋਬਿੰਦਗੜ੍ਹ ਤੋਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਖੰਨਾ ਵਾਪਸ ਆ ਰਿਹਾ ਸੀ ਤਾਂ ਜਿਵੇਂ ਹੀ ਉਹ ਉਪਰੋਕਤ ਸਥਾਨ 'ਤੇ ਪਹੁੰਚਿਆ ਤਾਂ ਉਹ ਅਚਾਨਕ ਸੜਕ 'ਤੇ ਜਾ ਡਿੱਗਿਆ। ਹਾਲਾਂਕਿ ਹੁਣ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਉਸ ਨੂੰ ਕਿਸੇ ਵਾਹਨ ਨੇ ਟੱਕਰ ਮਾਰੀ ਜਾਂ ਫਿਰ ਉਹ ਆਪਣੇ ਆਪ ਡਿੱਗਿਆ। ਗੰਭੀਰ ਹਾਲਤ 'ਚ ਉਸ ਨੂੰ ਪਹਿਲਾਂ ਖੰਨਾ ਦੇ ਸਿਵਲ ਹਸਪਤਾਲ 'ਚ ਲਿਆਂਦਾ ਗਿਆ, ਜਿੱਥੋਂ ਹੈੱਡ ਇੰਜਰੀ ਹੋਣ ਦੇ ਕਾਰਨ ਉਸ ਨੂੰ ਚੰਡੀਗੜ੍ਹ ਦੇ ਹਸਪਤਾਲ ਤੇ ਫਿਰ ਮੋਹਾਲੀ ਸ਼ਿਫਟ ਕਰ ਦਿੱਤਾ ਗਿਆ। ਇਸ ਉਪਰੰਤ ਉਸ ਨੂੰ ਜਲੰਧਰ ਦੇ ਹਸਪਤਾਲ 'ਚ ਸ਼ਿਫਟ ਕਰ ਦਿੱਤਾ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ।