ਪਾਣੀ ਦੀ ਵਾਰੀ ਨੂੰ ਲੈ ਕੇ ਪਿੰਡ ਰਾਈਆ 'ਚ ਚੱਲੀਆਂ ਗੋਲ਼ੀਆਂ, ਨੌਜਵਾਨ ਕਿਸਾਨ ਦੀ ਮੌਤ
Tuesday, Jul 26, 2022 - 04:02 PM (IST)
ਤਲਵੰਡੀ ਸਾਬੋ (ਮੁਨੀਸ਼) : ਅੱਜ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਰਾਈਆ ਵਿਖੇ ਸਵੇਰੇ ਪਾਣੀ ਦੀ ਵਾਰੀ ਨੂੰ ਲੈ ਗੋਲ਼ੀ ਲੱਗਣ ਕਾਰਨ ਇਕ ਨੌਜਵਾਨ ਕਿਸਾਨ ਦੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਛਾਣ ਭੁੱਚਰ ਸਿੰਘ (35) ਵੱਜੋ ਹੋਈ ਹੈ ਅਤੇ ਉਹ ਖੇਤੀ-ਬਾੜੀ ਕਰਦਾ ਸੀ।
ਇਹ ਵੀ ਪੜ੍ਹੋ- ਤਲਵੰਡੀ ਸਾਬੋ 'ਚ ਵੱਡੀ ਵਾਰਦਾਤ: ਪਤੀ ਨੇ ਪਤਨੀ ਅਤੇ ਧੀ ਦਾ ਕੀਤਾ ਕਤਲ, ਪੁੱਤ ਨੇ ਭੱਜ ਕੇ ਬਚਾਈ ਜਾਨ
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਅੱਜ ਪੰਚਾਇਤੀ ਜ਼ਮੀਨ ਦੀ ਪਾਣੀ ਦੀ ਵਾਰੀ ਸੀ ਪਰ ਪਿੰਡ ਦੇ ਸਾਬਕਾ ਸਰਪੰਚ ਅੰਮ੍ਰਿਤਪਾਲ ਸਿੰਘ ਅਤੇ ਪਿੰਡ ਦੇ 'ਆਪ' ਆਗੂ ਕਿਰਪਾਲ ਸਿੰਘ ਨੇ ਉੱਥੇ ਆ ਕੇ ਇਸ ਸਬੰਧ 'ਚ ਬਹਿਸ ਸ਼ੁਰੂ ਕਰ ਲਈ। ਇਸੇ ਦੌਰਾਨ ਕਿਰਪਾਲ ਸਿੰਘ ਨੇ ਫਾਇਰਿੰਗ ਕਰ ਕੀਤੀ ਅਤੇ ਅੰਮ੍ਰਿਤਪਾਲ ਸਿੰਘ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ 2 ਗੋਲ਼ੀਆਂ ਭੁੱਚਰ ਸਿੰਘ ਦੇ ਮਾਰੀਆਂ। ਲੋਕਾਂ ਵੱਲੋਂ ਭੁੱਚਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਲੜਾਈ ਦਾ ਖਦਸ਼ਾ ਉਨ੍ਹਾਂ ਨੇ ਪੁਲਸ ਕੋਲ ਵੀ ਪ੍ਰਗਟਾਇਆ ਸੀ ਪਰ ਦਬਾਅ ਕਾਰਨ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ।
ਇਹ ਵੀ ਪੜ੍ਹੋ- ਪੰਜਾਬ ਦੇ ਏ. ਜੀ. ਅਨਮੋਲ ਰਤਨ ਸਿੱਧੂ ਨੇ ਅਚਾਨਕ ਦਿੱਤਾ ਅਸਤੀਫ਼ਾ
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।