ਨੌਜਵਾਨ ਵਲੋਂ ਕੀਤੇ ਵਿਆਹ ਦੇ ਝੂਠੇ ਵਾਅਦਿਆਂ ਤੋਂ ਤੰਗ ਆਈ ਕੁੜੀ, ਕੀਤੀ ਖ਼ੁਦਕੁਸ਼ੀ

03/28/2024 3:50:57 PM

ਘੱਲਖੁਰਦ (ਦਲਜੀਤ ਗਿੱਲ) - ਬੀਤੇ ਦਿਨੀਂ ਥਾਣਾ ਘੱਲਖੁਰਦ ਅਧੀਨ ਪੈਂਦੇ ਪਿੰਡ ਸੋਢੀ ਨਗਰ ਵਿਖੇ ਇਕ ਕੁੜੀ ਨੇ ਇਕ ਨੌਜਵਾਨ ਵਲੋਂ ਵਿਆਹ ਕਰਵਾਉਣ ਦੇ ਝੂਠੇ ਵਾਅਦਿਆਂ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਉਕਤ ਮਾਮਲੇ 'ਚ ਪੁਲਸ ਨੇ ਮ੍ਰਿਤਕ ਕੁੜੀ ਦੇ ਪਿਤਾ ਦੇ ਬਿਆਨਾਂ 'ਤੇ ਦੋਸ਼ੀ ਨੌਜਵਾਨ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। 

ਇਹ ਵੀ ਪੜ੍ਹੋ - Bank Holiday : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਅਪ੍ਰੈਲ 'ਚ 14 ਦਿਨ ਬੰਦ ਰਹਿਣਗੇ ਬੈਂਕ

ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਘੱਲਖੁਰਦ ਦੇ ਸਬ ਇੰਸਪੈਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਮਨਜੀਤ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਲਖਮੀਰਕੇ ਉਤਾੜ ਨੇ ਦੱਸਿਆ ਕਿ ਉਸ ਦੀ ਕੁੜੀ ਕਿਰਨਪ੍ਰੀਤ ਕੌਰ ਦੀ ਕਥਿਤ ਦੋਸ਼ੀ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਕਾਕੂ ਸਿੰਘ ਵਾਸੀ ਸੋਢੀ ਨਗਰ ਨਾਲ ਗੱਲਬਾਤ ਹੁੰਦੀ ਸੀ। ਉਕਤ ਨੌਜਵਾਨ ਨੇ ਕਾਫ਼ੀ ਦੇਰ ਤੱਕ ਉਸ ਨੂੰ ਵਿਆਹ ਕਰਵਾਉਣ ਦਾ ਭਰੋਸਾ ਦਿੱਤਾ ਪਰ ਬਾਅਦ ਵਿਚ ਉਸ ਨੇ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ - SBI ਦੇ ਕਰੋੜਾਂ ਗਾਹਕਾਂ ਨੂੰ ਲੱਗੇਗਾ ਝਟਕਾ, 1 ਅਪ੍ਰੈਲ ਤੋਂ ਵੱਧ ਜਾਣਗੇ ਡੈਬਿਟ ਕਾਰਡ ਦੇ ਖ਼ਰਚੇ

ਨੌਜਵਾਨ ਵਲੋਂ ਕੀਤੇ ਵਿਆਹ ਦੇ ਝੂਠੇ ਵਾਅਦਿਆਂ ਤੋਂ ਪਰੇਸ਼ਾਨ ਹੋ ਕੇ ਕਿਰਨਪ੍ਰੀਤ ਕੌਰ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਨੇ ਜਦੋਂ ਉਸ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਤਾਂ ਉਥੇ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਲਖਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ 'ਚ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News