ਲੁਧਿਆਣਾ 'ਚ ਵਾਪਰੀ ਭਿਆਨਕ ਘਟਨਾ, ਨੌਜਵਾਨ ਦੇ ਸਿਰ 'ਚ ਪੱਥਰ ਮਾਰ ਕੇ ਕੀਤਾ ਬੇਰਹਿਮੀ ਨਾਲ ਕਤਲ

01/29/2024 9:36:59 PM

ਲੁਧਿਆਣਾ (ਰਾਜ)- ਲੁਧਿਆਣਾ ਤੋਂ ਇਕ ਦਰਦਨਾਕ ਘਟਨਾ ਵਾਪਰ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿੱਥੇ ਇਕ ਨੌਜਵਾਨ ਦਾ ਸਿਰ 'ਚ ਪੱਥਰ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਲਾਸ਼ ਭਾਰਤ ਨਗਰ ਚੌਂਕ ਨੇੜੇ ਬੀ.ਐੱਸ.ਐੱਨ.ਐੱਲ. ਦਫ਼ਤਰ ਕੋਲ ਬਣੇ ਮੰਦਰ ਦੇ ਪਿਛਲੇ ਪਾਸੇ ਮਿਲੀ ਹੈ। 

ਇਹ ਵੀ ਪੜ੍ਹੋ- ਲੁੱਟ ਦੀ ਵਾਰਦਾਤ ਦਾ ਜਾਇਜ਼ਾ ਲੈਣ ਗਏ ASI ਸਣੇ 3 'ਤੇ ਚੜ੍ਹੀ ਤੇਜ਼ ਰਫ਼ਤਾਰ ਇੰਡੈਵਰ, ਇਕ ਦੀ ਹੋਈ ਮੌਤ

ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਉਸ ਦੀ ਲਾਸ਼ ਕੋਲ ਸ਼ਰਾਬ ਦੀਆਂ ਖ਼ਾਲੀ ਬੋਤਲਾਂ ਮਿਲੀਆਂ ਹਨ, ਜਦਕਿ ਉਸ ਦਾ ਇਕ ਹੱਥ ਵੀ ਅੱਗ ਕਾਰਨ ਸੜਿਆ ਹੋਇਆ ਸੀ। ਉਸ ਦਾ ਸਿਰ ਪੱਥਰ ਦੀ ਸੱਟ ਕਾਰਨ ਉਸ ਦਾ ਸਿਰ ਖ਼ੂਨ ਨਾਲ ਲੱਥਪੱਥ ਸੀ। 

ਇਹ ਵੀ ਪੜ੍ਹੋ- ਦਸੂਹਾ 'ਚ ਹੋਈ ਵੱਡੀ ਵਾਰਦਾਤ, ਬਾਈਕ ਸ਼ੋਅਰੂਮ 'ਚ ਚੱਲੀ ਗੋਲ਼ੀ, ਇਕ ਮਕੈਨਿਕ ਦੀ ਹੋਈ ਮੌਤ

ਥਾਣਾ ਨੰਬਰ-8 ਦੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾ ਦਿੱਤੀ ਹੈ। ਪੁਲਸ ਮ੍ਰਿਤਕ ਦੀ ਪਛਾਣ ਕਰਨ 'ਚ ਲੱਗੀ ਹੋਈ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

Harpreet SIngh

This news is Content Editor Harpreet SIngh