ਨੌਕਰੀ ਨਾ ਮਿਲਣ ਤੋਂ ਪਰੇਸ਼ਾਨ ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ

Wednesday, Jun 17, 2026 - 03:21 PM (IST)

ਨੌਕਰੀ ਨਾ ਮਿਲਣ ਤੋਂ ਪਰੇਸ਼ਾਨ ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ

ਅਬੋਹਰ (ਸੁਨੀਲ)–ਇਥੋਂ ਦੇ ਨੇੜਲੇ ਪਿੰਡ ਸੈਦਾਂਵਾਲੀ ਦੇ ਇਕ ਆਈ. ਟੀ. ਆਈ .ਵਿਦਿਆਰਥੀ ਨੇ ਪਿੰਡ ਦੇ ਨੇੜੇ ਲੰਘਦੀਆਂ ਰੇਲਵੇ ਲਾਈਨਾਂ ’ਤੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਇੰਨੀ ਭਿਆਨਕ ਸੀ ਕਿ ਮ੍ਰਿਤਕ ਦੇ ਟੁਕੜੇ-ਟੁਕੜੇ ਹੋ ਗਏ। ਸੂਚਨਾ ਮਿਲਣ ’ਤੇ ਜੀ. ਆਰ. ਪੀ. ਪੁਲਸ ਦੀ ਇਕ ਟੀਮ ਮੌਕੇ ’ਤੇ ਪਹੁੰਚੀ ਅਤੇ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੀ ਮਦਦ ਨਾਲ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ’ਚ ਰੱਖ ਦਿੱਤਾ ਗਿਆ। ਕਿਹਾ ਜਾਂਦਾ ਹੈ ਕਿ ਮ੍ਰਿਤਕ ਪਿਛਲੇ ਕਈ ਮਹੀਨਿਆਂ ਤੋਂ ਨੌਕਰੀ ਨਾ ਮਿਲਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਇਹ ਘਟਨਾ ਵਾਪਰੀ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਇਹ ਪਹਿਲੀ ਘਟਨਾ ਨਹੀਂ ਹੈ। ਕੁਝ ਸਾਲ ਪਹਿਲਾਂ ਨੌਕਰੀ ਨਾ ਮਿਲਣ ਤੋਂ ਨਿਰਾਸ਼ਾ ਕਾਰਨ ਇਕ ਨੌਜਵਾਨ ਨੇ ਇਸੇ ਤਰ੍ਹਾਂ ਖ਼ੁਦਕੁਸ਼ੀ ਕਰ ਲਈ ਸੀ।

ਇਹ ਵੀ ਪੜ੍ਹੋ:  ਲੇਹ ਵਿਖੇ ਡਿਊਟੀ ਦੌਰਾਨ ਪਿੰਡ ਬਿੰਦਰਖ ਦਾ ਸਰਬਜੀਤ ਸਿੰਘ ਸ਼ਹੀਦ, ਜਨਵਰੀ 'ਚ ਹੋਇਆ ਸੀ ਵਿਆਹ

ਸਮਿਤੀ ਦੇ ਸੇਵਾਦਾਰ ਬਿੱਟੂ ਨਰੂਲਾ ਨੇ ਦੱਸਿਆ ਕਿ ਅੱਜ ਸਵੇਰੇ ਲਗਭਗ ਸਾਢੇ 9 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸੈਦਾਂਵਾਲੀ ਪਿੰਡ ਦੇ ਨੇੜੇ ਇਕ ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਉਹ ਆਪਣੇ ਸਾਥੀ ਸੋਨੂੰ ਗਰੋਵਰ ਦੇ ਨਾਲ ਮੌਕੇ ’ਤੇ ਪਹੁੰਚੇ ਅਤੇ ਜੀ. ਆਰ. ਪੀ. ਪੁਲਸ ਅਧਿਕਾਰੀ ਅਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਦੀ ਅਗਵਾਈ ਹੇਠ ਲਾਸ਼ ਨੂੰ ਮੁਰਦਾਘਰ ’ਚ ਰੱਖ ਦਿੱਤਾ। ਮ੍ਰਿਤਕ ਦਾ ਪਰਿਵਾਰ ਅਤੇ ਪਿੰਡ ਦਾ ਸਰਪੰਚ ਵੀ ਮੌਕੇ ’ਤੇ ਮੌਜੂਦ ਸਨ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ

ਸਰਪੰਚ ਰਮਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਲੀਲਾਧਰ ਲਗਭਗ 22 ਸਾਲ ਦਾ ਸੀ, ਦੋ ਭਰਾਵਾਂ ਅਤੇ ਇਕ ਭੈਣ ਵਿਚੋਂ ਸਭ ਤੋਂ ਵੱਡਾ ਸੀ। ਉਹ 12ਵੀਂ ਜਮਾਤ ਪਾਸ ਕਰ ਚੁੱਕਾ ਸੀ ਅਤੇ ਆਈ. ਟੀ. ਆਈ. ਕਰਨ ਦੇ ਨਾਲ-ਨਾਲ ਰੇਲਵੇ ਦੀ ਨੌਕਰੀ ਦੀ ਤਿਆਰੀ ਵੀ ਕਰ ਰਿਹਾ ਸੀ ਪਰ ਕਈ ਪ੍ਰੀਖਿਆਵਾਂ ਦੇਣ ਦੇ ਬਾਵਜੂਦ ਨੌਕਰੀ ਨਾ ਮਿਲਣ ਕਾਰਨ ਉਹ ਨਿਰਾਸ਼ ਸੀ। ਨਤੀਜੇ ਵਜੋਂ ਉਸ ਨੇ ਅੱਜ ਸਵੇਰੇ ਟਰਨੇ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮ੍ਰਿਤਕ ਦੀ ਲਾਸ਼ ਮੁਰਦਾਘਰ ’ਚ ਰੱਖ ਦਿੱਤੀ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਹਨ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਾਦਾਤ! ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News