ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Sunday, May 22, 2022 - 10:11 AM (IST)

ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਤਲਵੰਡੀ ਭਾਈ (ਗੁਲਾਟੀ) : ਤਲਵੰਡੀ ਭਾਈ ਦੇ ਨੇੜਲੇ ਪਿੰਡ ਪਤਲੀ ’ਚ ਇਕ ਨੌਜਵਾਨ ਨੇ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਮ੍ਰਿਤਕ ਦੀ ਪਛਾਣ ਜਗਸੀਰ ਸਿੰਘ (38) ਪੁੱਤਰ ਕਰਮ ਸਿੰਘ ਵਾਸੀ ਪਤਲੀ ਵਜੋਂ ਹੋਈ। ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਨੇ ਆਪਣੇ ਲਾਇਸੰਸੀ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਜ਼ਖਮੀ ਹੋਏ ਜਗਸੀਰ ਸਿੰਘ ਨੂੰ ਇਲਾਜ ਲਈ ਫਰੀਦਕੋਟ ਵਿਖੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਲਿਜਾਇਆ ਗਿਆ। ਜਿੱਥੇ ਉਹ ਅੱਜ ਦਮ ਤੋੜ ਗਿਆ। ਮ੍ਰਿਤਕ ਇਕ ਲੜਕੇ ਅਤੇ ਲੜਕੀ ਦਾ ਪਿਤਾ ਸੀ।

ਇਹ ਵੀ ਪੜ੍ਹੋ : ਵਹਿਸ਼ੀਪੁਣੇ ਦੀ ਹੱਦ! ਪਤਨੀ ਨੂੰ ਲਗਾਇਆ ਹੱਥ ਤਾਂ 12 ਸਾਲਾ ਨਾਬਾਲਗ ਨੂੰ ਨੰਗਾ ਕਰਕੇ ਡੰਡਿਆਂ ਨਾਲ ਕੁੱਟਿਆ

ਪੁਲਸ ਨੇ ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਮੁਤਾਬਕ ਜਗਸੀਰ ਸਿੰਘ ਮਾੜੀ ਸਿਹਤ ਅਤੇ ਬੀਮਾਰੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਰ ਕੇ ਉਸਨੂੰ ਇਹ ਕਦਮ ਚੁੱਕਣਾ ਪਿਆ। ਤਲਵੰਡੀ ਭਾਈ ਪੁਲਸ ਨੇ ਧਾਰਾ 174 ਦੀ ਕਰਵਾਈ ਅਮਲ ਵਿਚ ਲਿਆਂਦੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Meenakshi

News Editor

Related News