ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ

Wednesday, Feb 09, 2022 - 08:34 AM (IST)

ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ

ਹੰਡਿਆਇਆ (ਧਰਮਪਾਲ) : ਪਿੰਡ ਖੁੱਡੀ ਕਲਾਂ ਵਿਖੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਇਕ ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਦਿੰਦਿਆ ਪੁਲਸ ਚੌਕੀ ਹੰਡਿਆਇਆ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਅਰਸ਼ਪ੍ਰੀਤ ਸਿੰਘ (21) ਪੁੱਤਰ ਪ੍ਰਸ਼ੋਤਮ ਸਿੰਘ ਵਾਸੀ ਖੁੱਡੀ ਕਲਾਂ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਜਿਸ ਨੇ ਅੱਜ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਜਿਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਕਿਸੇ ਬਾਹਰਲੇ ਹਸਪਤਾਲ ਰੈਫਰ ਕਰ ਦਿੱਤਾ ਪਰ ਰਸਤੇ ’ਚ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : CM ਚੰਨੀ ਦੇ ਜਾਇਦਾਦ ਨਾ ਖ਼ਰੀਦਣ ਵਾਲੇ ਬਿਆਨ 'ਤੇ ਰਾਘਵ ਚੱਢਾ ਨੇ ਚੁੱਕੇ ਵੱਡੇ ਸਵਾਲ

 


author

Anuradha

Content Editor

Related News