ਆਰਥਿਕ ਤੰਗੀ ਕਾਰਨ ਨੌਜਵਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੀਤੀ ਖੁਦਕੁਸ਼ੀ

05/18/2022 10:37:32 AM

ਭਾਈਰੂਪਾ (ਸ਼ੇਖਰ) : ਪਿੰਡ ਧਿੰਗੜ ਵਿਖੇ ਇਕ ਨੌਜਵਾਨ ਵੱਲੋਂ ਆਰਥਿਕ ਤੰਗੀ ਦੇ ਕਾਰਨ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਵਾਸੀ ਧੀਂਗੜ ਵੱਲੋਂ ਥਾਣਾ ਫੂਲ ਵਿਖੇ ਬਿਆਨ ਦਰਜ ਕਰਵਾਏ ਗਏ ਹਨ ਕਿ ਉਸ ਦਾ ਪਤੀ ਤਲਵਿੰਦਰ ਸਿੰਘ (35) ਰਾਮਪੁਰਾ ਮਾਰਕੀਟ ਵਿਚ ਕਿਸੇ ਸਪੇਅਰ ਪਾਰਟਸ ਦੀ ਦੁਕਾਨ ’ਤੇ ਨੌਕਰੀ ਕਰਦਾ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਹੀ ਆਪਣੇ ਮੋਟਰਸਾਈਕਲ ’ਤੇ ਜਾਂਦਾ ਆਉਂਦਾ ਸੀ ਪਰ ਤਲਵਿੰਦਰ ਸਿੰਘ ਪਿਛਲੇ ਚਾਰ ਪੰਜ ਦਿਨਾਂ ਤੋਂ ਆਰਥਿਕ ਤੰਗੀ ਦੇ ਕਾਰਨ ਮਾਨਸਿਕ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ।

ਇਹ ਵੀ ਪੜ੍ਹੋ : ਬਠਿੰਡਾ ਵਿਖੇ ਹਨੂਮਾਨ ਚਾਲੀਸਾ ਦੀ ਬੇਅਦਬੀ, ਪਾਠ ਅਗਨ ਭੇਟ ਕਰ ਕਿਲੇ ਦੇ ਕੋਲ ਸੁੱਟੇ ਪੰਨੇ

ਰੋਜ਼ਾਨਾ ਦੀ ਤਰ੍ਹਾਂ ਕੱਲ੍ਹ ਵੀ ਉਹ ਆਪਣੇ ਕੰਮ ’ਤੇ ਗਿਆ ਅਤੇ ਦੇਰ ਸ਼ਾਮ ਤਕ ਘਰ ਵਾਪਸ ਨਹੀਂ ਆਇਆ ਤਾਂ ਉਨ੍ਹਾਂ ਨੇ ਲੇਟ ਆਉਣ ਦਾ ਕਾਰਨ ਦੁਕਾਨ ਦੇ ਮਾਲਕ ਨੂੰ ਪੁੱਛਿਆ। ਦੁਕਾਨ ਮਾਲਕ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਆਪਣੇ ਟਾਇਮ ’ਤੇ ਚਲਾ ਗਿਆ ਸੀ ਤਾਂ ਪਰਿਵਾਰ ਵੱਲੋਂ ਉਸ ਦੀ ਇਧਰ-ਓਧਰ ਭਾਲ ਕਰਨੀ ਸ਼ੁਰੂ ਕਰ ਦਿੱਤੀ ਗਈ। ਉਪਰੰਤ ਸ਼ੱਕ ਪੈਣ ’ਤੇ ਉਹ ਆਪਣੇ ਖੇਤ ਵੱਲ ਵੇਖਣ ਗਏ ਤਾਂ ਤਲਵਿੰਦਰ ਸਿੰਘ ਆਪਣੇ ਮੋਟਰਸਾਈਕਲ ਕੋਲ ਸਲਫਾਸ ਦੀ ਸ਼ੀਸ਼ੀ ਸਮੇਤ ਜ਼ਮੀਨ ਉਪਰ ਡਿੱਗਾ ਪਿਆ ਸੀ ਤਾਂ ਉਥੋਂ ਉਸ ਨੂੰ ਚੁੱਕ ਕੇ ਆਦੇਸ਼ ਹਸਪਤਾਲ ਵਿਖੇ ਲੈ ਗਏ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ : ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ

ਮ੍ਰਿਤਕ ਤਲਵਿੰਦਰ ਸਿੰਘ ਆਪਣੇ ਪਿੱਛੇ ਪਤਨੀ ਤੋਂ ਇਲਾਵਾ (13) ਸਾਲਾ ਲੜਕਾ ਅਤੇ ਇਕ ਲੜਕੀ ਛੱਡ ਗਿਆ ਹੈ, ਜਦਕਿ ਉਸ ਦੀ ਪਤਨੀ ਅਮਨਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਫੂਲ ਦੀ ਪੁਲਸ ਵੱਲੋਂ ਇਸ ਮਾਮਲੇ ’ਚ 174 ਦੀ ਕਾਰਵਾਈ ਕੀਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News