ਆਰਥਿਕ ਤੰਗੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ

Friday, Feb 21, 2020 - 09:04 PM (IST)

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ

ਭੁੱਚੋ ਮੰਡੀ, (ਨਾਗਪਾਲ)— ਭੁੱਚੋ ਮੰਡੀ ਦੇ ਚੱਕ ਫਤਿਹ ਸਿੰਘ ਵਾਲਾ ਫ਼ਾਟਕ ਦੇ ਨਜ਼ਦੀਕ ਇਕ ਨੌਜਵਾਨ ਵੱਲੋਂ ਟਰੇਨ ਹੇਠਾਂ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਅਨੁਸਾਰ ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਵੀਰਵਾਰ ਦੇਰ ਰਾਤ ਰੇਲਵੇ ਚੌਕੀ ਰਾਮਪੁਰਾ ਫੂਲ ਤੋਂ ਇਤਲਾਹ ਮਿਲੀ ਕਿ ਇਕ ਨੌਜਵਾਨ ਵੱਲੋਂ ਟਰੇਨ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ ਹੈ ਤਾਂ ਤੁਰੰਤ ਸਹਾਰਾ ਦੀ ਟੀਮ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਲਾਸ਼ ਨੂੰ ਰੇਲਵੇ ਚੌਕੀ ਦੀ ਮੌਜੂਦਗੀ 'ਚ ਸਿਵਲ ਹਸਪਤਾਲ ਰਾਮਪੁਰਾ ਦੇ ਮੁਰਦਾਘਰ 'ਚ ਰੱਖਿਆ। ਏ. ਐੱਸ. ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਨਾਂ ਸੰਦੀਪ ਸਿੰਘ ਉਮਰ 20 ਸਾਲ ਪੁੱਤਰ ਜਗਜੀਤ ਸਿੰਘ ਪਿੰਡ ਝੰਡੂਕੇ ਜੋ ਕਿ ਹਰਿਦੁਆਰ ਤੋਂ ਗੰਗਾਨਗਰ ਜਾਨ ਵਾਲੀ ਟਰੇਨ ਹੇਠਾਂ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਇਕ ਸਾਲ ਪਹਿਲਾਂ ਉਸ ਦੇ ਪਿਤਾ ਜਗਜੀਤ ਸਿੰਘ ਦੀ ਮੋਤ ਹੋ ਗਈ ਸੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।


author

KamalJeet Singh

Content Editor

Related News