ਨੌਜਵਾਨ ਨੇ ਜੌਗਰ ਪਾਰਕ ਦੀ ਝੀਲ ’ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

Saturday, Jul 27, 2024 - 06:35 PM (IST)

ਬਠਿੰਡਾ (ਸੁਖਵਿੰਦਰ)-ਜੋਗਰ ਪਾਰਕ ਦੀ ਝੀਲ ਨੰਬਰ -2 ਵਿਚ ਛਾਲ ਲਗਾ ਕੇ ਇਕ ਵਿਅਕਤੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਲਾਸ਼ ਨੂੰ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਵਲੋਂ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਸਹਾਰਾ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਨੇ ਜੌਗਰ ਪਾਰਕ ਦੀ ਝੀਲ ਵਿਚ ਛਾਲ ਲਗਾ ਦਿੱਤੀ। ਸੂਚਨਾ ਮਿਲਣ ’ਤੇ ਸੰਸਥਾ ਵਰਕਰ ਵਿੱਕੀ ਕੁਮਾਰ ਸੰਦੀਪ ਗੋਇਲ ਜੌਗਰ ਪਾਰਕ ਦੀ ਝੀਲ ਨੰਬਰ 1 ਵਿਖੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। 

ਝੀਲ ਵਿਚ ਜ਼ਿਆਦਾ ਦਲਦਲ ਹੋਣ ਕਾਰਨ ਪ੍ਰਸ਼ਾਸਨ ਵੱਲੋਂ ਐੱਨ. ਡੀ. ਆਰ. ਐੱਫ. ਦੀ ਟੀਮ ਨੂੰ ਬੁਲਾਇਆ ਗਿਆ, ਜਿਨ੍ਹਾਂ ਵੱਲੋਂ ਲਗਭਗ 3 ਘੰਟੇ ਬਾਅਦ ਮ੍ਰਿਤਕ ਦੀ ਲਾਸ਼ ਨੂੰ ਬਾਹਰ ਕੱਢਿਆ । ਮ੍ਰਿਤਕ ਦੀ ਪਛਾਣ ਸੰਦੀਪ ਵਾਸੀ ਜੀ. ਵੀ. ਨਗਰ ਵਜੋਂ ਹੋਈ। ਥਾਣਾ ਥਰਮਲ ਪੁਲਸ ਕਾਰਵਾਈ ਤੋਂ ਬਾਅਦ ਸੰਸਥਾ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦੀ ਤਰ੍ਹਾਂ ਜਲੰਧਰ ਦੀ ਇਸ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਤੇ ਮਾਡਲ ਦੀ ਅਸ਼ਲੀਲ ਵੀਡੀਓ ਵਾਇਰਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News