ਉਜੜਿਆ ਪਰਿਵਾਰ, ਬੁਢਲਾਡਾ 'ਚ ਵਿਆਹ ਤੋਂ ਕਰੀਬ 4 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Wednesday, Mar 15, 2023 - 06:11 PM (IST)

ਉਜੜਿਆ ਪਰਿਵਾਰ, ਬੁਢਲਾਡਾ 'ਚ ਵਿਆਹ ਤੋਂ ਕਰੀਬ 4 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਬੁਢਲਾਡਾ (ਬਾਂਸਲ) : ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਰੇਲਵੇ ਪੁਲਸ ਚੌਕੀ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਪਿੰਡ ਦਾਤੇਵਾਸ ਦੇ ਨੌਜਵਾਨ ਹਰਸਿਮਰਤ ਸਿੰਘ ਨੇ (25) ਪਿੰਡ ਦੇ ਰੇਲਵੇ ਸਟੇਸ਼ਨ ਨਜ਼ਦੀਕ ਇੱਕ ਰੇਲ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਅਦਾਲਤ ਨੇ ਮੁੜ ਟਾਲਿਆ ਬਾਦਲਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਦਾ ਫ਼ੈਸਲਾ

ਮ੍ਰਿਤਕ ਦੇ ਪਿਤਾ ਬਲਵੀਰ ਸਿੰਘ ਦੇ ਬਿਆਨਾਂ ਅਨੁਸਾਰ ਮ੍ਰਿਤਕ ਨੌਜਵਾਨ ਪਿਛਲੇ ਕੁਝ ਦਿਨਾਂ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਮ੍ਰਿਤਕ ਨੇ ਇਹ ਕਦਮ ਚੁੱਕਿਆ ਹੈ। ਵਰਣਨਯੋਗ ਹੈ ਕਿ ਮ੍ਰਿਤਕ ਦਾ ਕਰੀਬ ਚਾਰ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਮਾਤਾ-ਪਿਤਾ ਛੱਡ ਗਿਆ ਹੈ।

ਇਹ ਵੀ ਪੜ੍ਹੋ- ਕਰਜ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਮੋਗਾ 'ਚ ਉੱਘੇ ਵਪਾਰੀ ਨੇ ਕੀਤੀ ਖ਼ੁਦਕੁਸ਼ੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News