ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਮੁਆਵਜਾ ਦੇਣ ਦੀ ਮੰਗ

07/23/2019 6:27:30 PM

ਬੁਢਲਾਡਾ,(ਮਨਜੀਤ) : ਪਿੰਡ ਚੱਕ ਭਾਈਕੇ ਦੇ ਇੱਕ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ। ਜਾਣਕਾਰੀ ਮੁਤਾਬਕ ਐਮ. ਏ, ਬੀ. ਐਡ, ਟੈਟ ਤੇ ਯੂ. ਜੀ. ਸੀ. ਨੈਟ ਪਾਸ ਜਗਸੀਰ ਸਿੰਘ ਪੁੱਤਰ ਬਾਬੂ ਸਿੰਘ ਜੋ ਕਿ ਪਿਛਲੇ ਕੁਝ ਸਮੇਂ ਤੋਂ ਨੌਕਰੀ ਨਾ ਮਿਲਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ, ਜਿਸ ਨੇ ਆਪਣੇ ਘਰ ਅੰਦਰ ਪੱਖੇ ਦੀ ਹੁੱਕ ਨਾਲ ਫਾਹਾ ਲਗਾ ਕੇ ਐਤਵਾਰ ਆਤਮ ਹੱਤਿਆ ਕਰ ਲਈ ਸੀ। ਨੌਜਵਾਨ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਉਕਤ ਅੰਗਹੀਣ ਨੌਜਵਾਨ ਨੇ ਆਪਣੇ ਮਾਤਾ-ਪਿਤਾ ਤੇ ਭਰਾਵਾਂ ਨਾਲ ਰਲਕੇ ਖੇਤਾਂ 'ਚ ਮਜਦੂਰੀ ਕਰਨ ਦੇ ਨਾਲ-ਨਾਲ ਉੱਚ ਵਿਦਿਆ ਹਾਸਲ ਕੀਤੀ ਸੀ, ਜੋ ਹੁਣ ਸਰਕਾਰ ਤੋਂ ਨੌਕਰੀ ਮਿਲਣ ਦੀਆਂ ਆਸਾਂ ਲਗਾਈ ਬੈਠਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਮਜ਼ਦੂਰ ਪਰਿਵਾਰ ਨੇ ਕੁਝ ਲੋਕਾਂ ਦਾ 2 ਲੱਖ ਤੋਂ ਵੱਧ ਦਾ ਕਰਜਾ ਵੀ ਦੇਣਾ ਸੀ ਤੇ ਉਸ ਦੀਆਂ ਦੋ ਛੋਟੀਆਂ ਭੈਣਾਂ ਕੁਆਰੀਆਂ ਸਨ, ਜਿਨ੍ਹਾਂ ਦੀ ਚਿੰਤਾਂ ਕਰਕੇ ਵੀ ਉਹ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨ ਸੀ। ਜਿਸ ਦੇ ਚਲਦਿਆਂ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਸ ਸੰਬੰਧੀ ਸ਼੍ਰੌਮਣੀ ਅਕਾਲੀ ਦਲ ਜਿਲ੍ਹਾ ਮਾਨਸਾ ਦੇ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਇੰਚਾਰਜ ਡਾ: ਨਿਸ਼ਾਨ ਸਿੰਘ ਨੇ ਕਿਹਾ ਕਿ ਜਲਦ ਤੋਂ ਜਲਦ ਯੋਗਤਾ ਪੂਰੀ ਕਰਦੇ ਬੇਰੁਜ਼ਗਾਰ ਅਧਿਆਪਕਾਂ ਨੂੰ ਨੌਕਰੀ ਦਿੱਤੀ ਜਾਵੇ ਤਾਂ ਜੋ ਕਿਸੇ ਹੋਰ ਪਰਿਵਾਰ ਦਾ ਚਿਰਾਗ ਬੁਝਣੋਂ ਬਚ ਸਕੇ। ਉਨ੍ਹਾਂ ਸਰਕਾਰ ਤੋਂ ਪਰਿਵਾਰ ਨੂੰ ਮੁਆਵਜ਼ਾ ਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ। 


Related News