ਨਸ਼ੇ ਨੇ ਉਜਾੜੀ ਇਕ ਹੋਰ ਮਾਂ ਦੀ ਕੁੱਖ, ਫਿਰੋਜ਼ਪੁਰ 'ਚ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ

05/03/2023 1:32:58 PM

ਫਿਰੋਜ਼ਪੁਰ(ਕੁਮਾਰ) : ਫਿਰੋਜ਼ਪੁਰ ਦੀ ਬਸਤੀ ਗੋਲਬਾਗ ਵਿੱਚ ਬੀਤੇ ਦਿਨ ਨਸ਼ੇ ਨੇ ਇੱਕ ਹੋਰ ਘਰ ਉਜਾੜ ਕੇ ਰੱਖ ਦਿੱਤਾ ਹੈ, ਜਿੱਥੇ ਚਿੱਟੇ ਦਾ ਨਸ਼ਾ ਕਰਨ ਵਾਲੇ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਂ ਕਿੰਦਰ ਨੇ ਦੱਸਿਆ ਕਿ ਉਸਦਾ ਮੁੰਡਾ ਸ਼ੇਰ ਸਿੰਘ (ਕਰੀਬ 28) ਨਸ਼ੇ ਕਰਨ ਦਾ ਆਦੀ ਸੀ। ਉਹ ਪਿਛਲੇ ਲੰਮੇ ਸਮੇਂ ਤੋਂ ਚਿੱਟੇ ਦਾ ਨਸ਼ਾ ਕਰਦਾ ਆ ਰਿਹਾ ਸੀ ਅਤੇ ਨਸ਼ੇ ਦੇ ਟੀਕੇ ਵੀ ਲਗਾਉਂਦਾ ਸੀ। ਜਿਸਦੀ ਸਿਹਤ ਵਿਗੜਨ 'ਤੇ ਪਰਿਵਾਰ ਵੱਲੋਂ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਸੀ ਪਰ ਉੱਥੇ ਬੀਤੇ ਦਿਨ ਉਸਦੀ ਮੌਤ ਹੋ ਗਈ। 

ਇਹ ਵੀ ਪੜ੍ਹੋ- MP ਵਿਕਰਮਜੀਤ ਸਾਹਨੀ ਦਾ ਦਾਅਵਾ, ਓਮਾਨ ’ਚ ਫਸੀਆਂ 25 ਕੁੜੀਆਂ ਜਲਦ ਲਿਆਂਦੀਆਂ ਜਾਣਗੀਆਂ ਪੰਜਾਬ

ਪਰਿਵਾਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸ਼ੇਰ ਸਿੰਘ ਫਿਰੋਜ਼ਪੁਰ ਸ਼ਹਿਰ ਦੀ ਬਸਤੀ ਸ਼ੇਖਾਂ ਵਾਲੀ ਵਿੱਚੋਂ ਨਸ਼ਾ ਖ਼ਰੀਦਦਾ ਸੀ ਅਤੇ ਜੇਕਰ ਪਰਿਵਾਰ ਵਾਲੇ ਉਸ ਨੂੰ ਰੋਕਦੇ ਸਨ ਤਾਂ ਉਹ ਉਨ੍ਹਾਂ ਦੀ ਕੁੱਟਮਾਕ ਕਰਦਾ ਸੀ। ਇਸ ਮੌਕੇ ਗੱਲ ਕਰਦਿਆਂ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਡਾਕਟਰ ਆਗਿਆਪਾਲ ਨੇ ਦੱਸਿਆ ਕਿ ਮ੍ਰਿਤਕ ਨੂੰ ਟੀ. ਬੀ ਸੀ ਅਤੇ ਉਹ ਨਸ਼ੇ ਵੀ ਕਰਦਾ ਸੀ। ਪਰਿਵਾਰ ਨੇ ਮੰਗ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਸ਼ੇ ਨਾਲ ਬਰਬਾਦ ਹੋਣ ਤੋਂ ਹੋਰ ਘਰ ਬਚਾਏ ਜਾਣ।

ਇਹ ਵੀ ਪੜ੍ਹੋ- ਬਰਨਾਲਾ 'ਚ ਰੂਹ ਕੰਬਾਊ ਘਟਨਾ, ਸ਼ੱਕੀ ਹਾਲਾਤ 'ਚ ਅੱਗ ਲੱਗਣ ਕਾਰਨ ਜ਼ਿੰਦਾ ਸੜੀ ਔਰਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News