ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

02/27/2020 6:57:36 PM

ਬਰੇਟਾ, (ਸਿੰਗਲਾ)— ਪਿੰਡ ਕਾਹਨਗੜ੍ਹ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਜਗਪਾਲ ਖਾਨ ਪੁੱਤਰ ਗਰੀਬੂ ਵਜੋਂ ਹੋਈ ਹੈ ਜੋ ਕਿ ਆਪਣੇ ਮੋਟਰਸਾਈਕਲ 'ਤੇ ਬਰੇਟਾ-ਜਾਖਲ ਸੜਕ 'ਤੇ ਖੁਡਾਲ ਸ਼ੇਖੂਪੁਰ ਲਾਗੇ ਬਰੇਟਾ ਵੱਲ ਆ ਰਿਹਾ ਸੀ ਕਿ ਅਚਾਨਕ ਕਿਸੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਥਾਣਾ ਮੁਖੀ ਸੁਰਜਨ ਸਿੰਘ ਨੇ ਦੱਸਿਆ ਕਿ ਮੌਕੇ ਦੀ ਸਥਿਤੀ ਅਨੁਸਾਰ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਕਾਰਵਾਈ ਆਰੰਭੀ ਕਰ ਦਿੱਤੀ ਗਈ ਹੈ। ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।

KamalJeet Singh

This news is Content Editor KamalJeet Singh