ਸੜਕ ਹਾਦਸੇ ’ਚ ਨੌਜਵਾਨ ਦੀ ਮੌਤ, 1 ਗੰਭੀਰ ਜ਼ਖ਼ਮੀ

Monday, Mar 04, 2024 - 10:52 AM (IST)

ਸੜਕ ਹਾਦਸੇ ’ਚ ਨੌਜਵਾਨ ਦੀ ਮੌਤ, 1 ਗੰਭੀਰ ਜ਼ਖ਼ਮੀ

ਗਿੱਦੜਬਾਹਾ (ਚਾਵਲਾ)- ਬੀਤੀ ਰਾਤ ਗਿੱਦੜਬਾਹਾ-ਮਲੋਟ ਰੋਡ ’ਤੇ ਮਾਰਕਫੈੱਡ ਪਲਾਂਟ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ, ਜਦਕਿ ਉਸ ਦਾ ਦੂਜਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਹਰਮੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਫ਼ਕਰਸਰ ਆਪਣੇ ਸਾਥੀ ਉਰਮਲ ਸਿੰਘ ਪੁੱਤਰ ਧੀਰਜਪਾਲ ਸਿੰਘ ਨਾਲ ਐਕਟਿਵਾ ’ਤੇ ਗਿੱਦੜਬਾਹਾ ਤੋਂ ਪਿੰਡ ਫ਼ਕਰਸਰ ਵੱਲ ਨੂੰ ਜਾ ਰਿਹਾ ਸੀ, ਜਦੋਂ ਉਹ ਮਾਰਫਫੈੱਡ ਪਲਾਂਟ ਅੱਗੇ ਪੁੱਜੇ ਤਾਂ ਇਕ ਘੋੜਾ ਟਰਾਲੇ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਖੇ 'ਸਰਕਾਰ-ਵਪਾਰ ਮਿਲਣੀ' 'ਚ ਪੁੱਜੇ CM ਮਾਨ ਤੇ ਕੇਜਰੀਵਾਲ, ਆਖੀਆਂ ਅਹਿਮ ਗੱਲਾਂ

ਇਸ ਹਾਦਸੇ ’ਚ ਹਰਮੰਦਰ ਸਿੰਘ ਅਤੇ ਉਰਮਲ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਹਰਮੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਜ਼ਖ਼ਮੀ ਉਰਮਲ ਸਿੰਘ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ। ਥਾਣਾ ਗਿੱਦੜਬਾਹਾ ਪੁਲਸ ਨੇ ਮ੍ਰਿਤਕ ਦੇ ਚਾਚਾ ਗੁਰਭਿੰਦਰ ਸਿੰਘ ਦੇ ਬਿਆਨਾਂ ’ਤੇ ਘੋੜਾ ਟਰਾਲਾ ਨੰਬਰ ਆਰ.ਜੇ.13 ਜੀ.ਸੀ.0557 ਦੇ ਚਾਲਕ ਬਿੰਦਰ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਮਲੋਟ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਨੂੰ ਲੈ ਕੇ ਰਾਜਾ ਵੜਿੰਗ ਨੇ CM ਮਾਨ ਨੂੰ ਕੀਤੀ ਇਹ ਅਪੀਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News