ਅਣਪਛਾਤੇ ਵਾਹਨ ਨੇ ਨੌਜਵਾਨ ਨੂੰ ਮਾਰੀ ਟੱਕਰ, ਮੌਤ
Thursday, Aug 10, 2023 - 04:20 PM (IST)

ਅਬੋਹਰ (ਸੁਨੀਲ)– ਪਿੰਡ ਧਰਮਪੁਰਾ ਦੇ ਰਹਿਣ ਵਾਲੇ ਨੌਜਵਾਨ ਨੂੰ ਬੀਤੀ ਰਾਤ ਉਸ ਸਮੇਂ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਦੋਂ ਉਹ ਪਿੰਡ ਨੂੰ ਜਾਂਦੇ ਰਸਤੇ ’ਤੇ ਸੈਰ ਕਰਨ ਗਿਆ ਸੀ। ਜ਼ਖ਼ਮੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਪੁਲਸ ਥਾਣਾ ਬਹਾਵਵਾਲਾ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ ਮਗਰੋਂ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਰੋ-ਰੋ ਦੱਸੀਆਂ ਇਹ ਗੱਲਾਂ
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਕਰੀਬ 25 ਸਾਲਾ ਮਨਪ੍ਰੀਤ ਪੁੱਤਰ ਪ੍ਰਿਥਵੀਰਾਮ ਜੋ ਕਿ ਪਿੰਡ ’ਚ ਜੁੱਤੀਆਂ ਦੀ ਸਿਲਾਈ ਦਾ ਕੰਮ ਕਰਦਾ ਸੀ, ਉਸ ਦੇ ਭਰਾ ਕੁਲਵਿੰਦਰ ਨੇ ਦੱਸਿਆ ਕਿ ਉਸ ਦਾ ਭਰਾ ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ਘਰੋਂ ਸੈਰ ਕਰਨ ਲਈ ਨਿਕਲਿਆ ਸੀ ਤਾਂ ਪਿੰਡ ਦੇ ਨੇੜੇ ਸੇਮਨਾਲੇ ਕੋਲ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- 5 ਭੈਣਾਂ ਦੇ ਇਕਲੌਤੇ ਭਰਾ ਨੇ ਪਹਿਲਾਂ ਪਤਨੀ ਨੂੰ ਕੀਤਾ ਫੋਨ, ਫਿਰ ਚੁੱਕਿਆ ਉਹੀ ਕਦਮ ਜਿਸ ਦਾ ਡਰ ਸੀ
ਘਟਨਾ ਦੀ ਸੂਚਨਾ ਮਿਲਦਿਆਂ ਹੀ ਰਿਸ਼ਤੇਦਾਰ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲੈ ਕੇ ਜਾ ਰਹੇ ਸਨ ਤਾਂ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਇੱਥੇ ਮ੍ਰਿਤਕ ਦੇ ਵਾਰਸਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਣਪਛਾਤੇ ਵਾਹਨ ਨੂੰ ਟਰੇਸ ਕਰ ਕੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਕੋਠੇ ਤੋਂ ਛਾਲ ਮਾਰਨ ਵਾਲੀ ਗਰਭਵਤੀ ਔਰਤ ਨੇ ਤੋੜਿਆ ਦਮ, ਸਹੁਰੇ ਪਰਿਵਾਰ 'ਤੇ ਮਾਮਲਾ ਦਰਜ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8