ਭਵਾਨੀਗੜ੍ਹ ''ਚ ਸ਼ੱਕੀ ਹਾਲਾਤ ''ਚ ਨੌਜਵਾਨ ਦੀ ਮੌਤ ,ਪਰਿਵਾਰ ਨੇ ਕਿਹਾ- ਪਿੰਡ ਦੇ ਵਿਅਕਤੀਆਂ ਨੇ ਘਰ ਦਾਖ਼ਲ ਹੋ ਕੀਤਾ ਕਤਲ

11/06/2022 1:52:56 PM

ਭਵਾਨੀਗੜ੍ਹ (ਕਾਂਸਲ) : ਪਿੰਡ ਨਾਗਰਾ ਵਿਖੇ ਬੀਤੀ ਰਾਤ ਇਕ ਵਿਅਕਤੀ ਦੀ ਭੇਤਭਰੀ ਹਾਲਾਤ ’ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਤਨੀ ਨੇ ਉਸਦੇ ਪਤੀ ਦਾ ਕਥਿਤ ਤੌਰ ’ਤੇ ਕੁਝ ਵਿਅਕਤੀਆਂ ਵੱਲੋਂ ਕਤਲ ਕਰ ਦੇਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਜਾਣਕਾਰੀ ਮੁਤਾਬਕ ਪਿੰਡ ਨਾਗਰਾ ਵਿਖੇ ਬੀਤੀ ਰਾਤ ਅਣਸੂਚਿਤ ਜਾਤੀ ਨਾਲ ਸਬੰਧਤ ਮਨਵਿੰਦਰ ਸਿੰਘ ਪੁੱਤਰ ਸੋਹਣ ਸਿੰਘ ਦੀ ਲਾਸ਼ ਘਰ ਦੇ ਵਿਹੜੇ ’ਚ ਪਈ ਮਿਲੀ। 

ਇਹ ਵੀ ਪੜ੍ਹੋ- ਪੰਜਾਬ ’ਚ ਜ਼ੋਰ ਫੜੇਗੀ ਠੰਡ, 8 ਤੋਂ ਬਾਅਦ ਬਦਲੇਗਾ ਮੌਸਮ

ਪੁਲਸ ਚੈੱਕ ਪੋਸਟ ਘਰਾਚੋਂ ਵਿਖੇ ਮੌਜੂਦ ਮ੍ਰਿਤਕ ਦੀ ਪਤਨੀ ਜਸਵੀਰ ਕੌਰ ਨੇ ਦੱਸਿਆ ਕਿ ਬੀਤੀ ਸ਼ਾਮ ਉਸਦਾ ਪਤੀ ਘਰੋਂ ਬਾਹਰ ਗਿਆ ਹੋਇਆ ਸੀ, ਜਦੋਂ ਸ਼ਾਮ ਨੂੰ ਵਾਪਸ ਪਰਤਿਆ ਤਾਂ ਕੁਝ ਸਮੇਂ ਬਾਅਦ ਹੀ ਕਰੀਬ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਨੇ ਉਨ੍ਹਾਂ ਦੇ ਘਰ ’ਤੇ ਹਮਲਾ ਕਰ ਦਿੱਤਾ, ਜਿਨ੍ਹਾਂ ਵੱਲੋਂ ਪਹਿਲਾਂ ਘਰ ਦੀ ਲਾਈਟ ਬੰਦ ਕਰ ਦਿੱਤੀ। ਫਿਰ ਉਹ ਵਿਅਕਤੀ ਘਰ ਦਾ ਮੁੱਖ ਗੇਟ ਤੋੜ ਕੇ ਕਥਿਤ ਤੌਰ ’ਤੇ ਘਰ ’ਚ ਦਾਖ਼ਲ ਹੋਏ। ਕੁਝ ਵਿਅਕਤੀਆਂ ਨੇ ਤਾਂ ਘਰ ਦੀ ਛੱਤ ਉਪਰ ਚੜ੍ਹ ਕੇ ਇੱਟਾਂ-ਰੋੜਿਆ ਨਾਲ ਵੀ ਹਮਲਾ ਕੀਤਾ ਅਤੇ ਜਦੋਂ ਸਾਡਾ ਰੋਲਾ ਸੁਣ ਕੇ ਗਲੀ ਵਾਲਿਆਂ ਦਾ ਇਕੱਠ ਹੋਇਆ ਤਾਂ ਇਹ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੂਰਬ ਮਨਾਉਣ ਲਈ SGPC ਦਾ ਜਥਾ ਪਾਕਿਸਤਾਨ ਲਈ ਰਵਾਨਾ

ਜਸਵੀਰ ਕੌਰ ਨੇ ਦੱਸਿਆ ਕਿ ਜਦੋਂ ਮੈਂ ਆਪਣੇ ਪਤੀ ਨੂੰ ਦੇਖਿਆ ਤਾਂ ਉਹ ਡਿੱਗਿਆ ਹੋਇਆ ਮਿਲਿਆ, ਜਿਸਦੀ ਮੌਤ ਹੋ ਚੁੱਕੀ ਸੀ ਤੇ ਉਸਦੇ ਗਲੇ ਉਪਰ ਨਿਸ਼ਾਨ ਸੀ। ਮ੍ਰਿਤਕ ਦੀ ਪਤਨੀ ਨੇ ਦੋਸ਼ ਲਾਇਆ ਕਿ ਹਮਲਾ ਕਰਨ ਵਾਲੇ ਵਿਅਕਤੀ ਹੀ ਉਸਦੇ ਪਤੀ ਦਾ ਕਥਿਤ ਤੌਰ ’ਤੇ ਕਤਲ ਕਰ ਕੇ ਮੌਕੇ ਤੋਂ ਫਰਾਰ ਹੋਏ ਸਨ। ਇਸ ਮੌਕੇ ਮ੍ਰਿਤਕ ਦੇ ਪਿਤਾ ਸੋਹਣ ਸਿੰਘ ਦੱਸਿਆ ਕਿ ਸਾਡਾ ਕਿਸੇ ਨਾਲ ਵੀ ਕੋਈ ਝਗੜਾ ਨਹੀਂ ਹੈ ਪਰ ਫਿਰ ਵੀ ਪਿੰਡ ਦੇ ਕੁਝ ਵਿਅਕਤੀਆਂ ਨੇ ਕਥਿਤ ਤੌਰ ’ਤੇ ਮੇਰੇ ਪੁੱਤਰ ਮਨਵਿੰਦਰ ਸਿੰਘ ਦੇ ਘਰ ਦੀ ਭੰਨ-ਤੋੜ ਕਰ ਕੇ ਉਸਦਾ ਕਤਲ ਕਰ ਦਿੱਤਾ। ਮ੍ਰਿਤਕ ਦੇ ਚਾਚੇ ਦੇ ਲੜਕੇ ਹਰਪ੍ਰੀਤ ਸਿੰਘ ਨੇ ਦੱਸਿਆ ਉਨ੍ਹਾਂ ਵੱਲੋਂ ਇਸ ਘਟਨਾ ਸਬੰਧੀ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਮੌਕੇ ’ਤੇ ਪਹੁੰਚੀ ਪੁਲਸ ਪਾਰਟੀ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News