ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ

Wednesday, May 18, 2022 - 10:17 AM (IST)

ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ

ਜ਼ੀਰਾ, 17 ਮਈ (ਰਾਜੇਸ਼ ਢੰਡ, ਅਕਾਲੀਆਂਵਾਲਾ) : ਸਥਾਨਕ ਰੇਲਵੇ ਰੋਡ ’ਤੇ ਵਾਪਰੇ ਟਰੈਕਟਰ-ਟਰਾਲੀ ਅਤੇ ਮੋਟਰਸਾਇਕਲ ਹਾਦਸੇ ’ਚ ਮੋਟਰਸਾਈਕਲ ’ਤੇ ਸਵਾਰ ਨੌਜ਼ਵਾਨ ਦੀ ਮੌਕੇ ’ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸਿਵਲ ਹਸਪਤਾਲ ਜ਼ੀਰਾ ਵਿਖੇ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਨਵਦੀਪ ਸਿੰਘ (17) ਦੇ ਪਿਤਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਮੋਟਰਸਾਈਕਲ ’ਤੇ ਕੁਝ ਸਾਮਾਨ ਲੈਣ ਲਈ ਬਾਜ਼ਾਰ ਗਿਆ ਸੀ ਕਿ ਜਦ ਉਹ ਸਾਮਾਨ ਲੈ ਕੇ ਮੋਟਰਸਾਈਕਲ ’ਤੇ ਰੇਲਵੇ ਰੋਡ ਜ਼ੀਰਾ ਰਾਹੀਂ ਘਰ ਨੂੰ ਵਾਪਸ ਆ ਰਿਹਾ ਸੀ ਤਾਂ ਪਿੱਛੇ ਤੋਂ ਆ ਰਹੇ ਇਕ ਟਰੈਕਟਰ-ਟਰਾਲੀ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਨਵਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ’ਚ ਨੌਜ਼ਵਾਨ ਦੀ ਮੌਤ ਹੋ ਜਾਣ ਕਾਰਨ ਸ਼ਹਿਰ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਬਠਿੰਡਾ ਵਿਖੇ ਹਨੂਮਾਨ ਚਾਲੀਸਾ ਦੀ ਬੇਅਦਬੀ, ਪਾਠ ਅਗਨ ਭੇਟ ਕਰ ਕਿਲੇ ਦੇ ਕੋਲ ਸੁੱਟੇ ਪੰਨੇ

 


author

Meenakshi

News Editor

Related News