ਆਵਾਰਾ ਪਸ਼ੂਆਂ ਵੱਲੋਂ ਟੱਕਰ ਮਾਰਨ ''ਤੇ ਨੌਜਵਾਨ ਦੀ ਮੌਤ
Sunday, Jun 12, 2022 - 07:13 PM (IST)
 
            
            ਬਰੇਟਾ (ਬਾਂਸਲ) : ਆਵਾਰਾ ਪਸ਼ੂਆਂ ਵੱਲੋਂ ਟੱਕਰ ਮਾਰਨ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਬਖਸ਼ੀਵਾਲਾ 'ਚ ਲੱਗੇ ਟਾਵਰ ਨੇੜੇ ਦਿਹਾੜੀ ਕਰਕੇ ਘਰ ਵਾਪਸ ਆ ਰਹੇ ਨਵਦੀਪ ਸਿੰਘ (24) ਪੁੱਤਰ ਨਵਤੇਜ ਸਿੰਘ ਵਾਸੀ ਬਰੇਟਾ ਨੂੰ ਅਚਾਨਕ ਸੜਕ 'ਤੇ ਖੜ੍ਹੇ ਆਵਾਰਾ ਪਸ਼ੂਆਂ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਨੌਜਵਾਨ ਨੂੰ ਨਜ਼ਦੀਕੀ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਹਾਇਕ ਥਾਣੇਦਾਰ ਸਲਿੰਦਰ ਸਿੰਘ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ 'ਤੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ।
ਇਹ ਵੀ ਪੜ੍ਹੋ : ਜੇਬ 'ਚੋਂ ਡਿੱਗੇ ਮੋਬਾਇਲ ਨੂੰ ਸੜਕ ਤੋਂ ਚੁੱਕਣ 'ਤੇ ਟਰੈਕਟਰ ਟਕਰਾਉਣ ਕਾਰਨ ਨੌਜਵਾਨ ਦੀ ਮੌਤ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            