ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ

03/16/2020 8:15:31 PM

ਘੱਲ ਖੁਰਦ, (ਦਲਜੀਤ)– ਲੋਹਾਮ ਰੋਡ ’ਤੇ ਸ਼ਿਵ ਸ਼ੰਕਰ ਸ਼ੈਲਰ ਦੇ ਨਜ਼ਦੀਕ ਮੋਟਰਸਾਈਕਲ ਅਤੇ ਸਵਿੱਫਟ ਕਾਰ ਵਿਚਕਾਰ ਹੋਈ ਟੱਕਰ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਪੁਲਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਕਾਰ ਚਾਲਕ ਖਿਲਾਫ ਥਾਣਾ ਘੱਲ ਖੁਰਦ ਵਿਖੇ ਮਾਮਲਾ ਦਰਜ ਕਰ ਲਿਆ ਗਿਆ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਘੱਲ ਖੁਰਦ ਦੇ ਸਹਾਇਕ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਗਏ ਬਿਆਨ ’ਚ ਸ਼ਿਕਾਇਤਕਰਤਾ ਤੇਜਾ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਚੱਕ ਰਾਮ ਨਗਰ ਬਠਿੰਡਾ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਪੁੱਤਰ ਅੰਗਰੇਜ਼ ਸਿੰਘ ਜੋ ਕਿ ਗੁਰਦੁਆਰਾ ਸ਼ਹੀਦ ਗੰਜ ’ਚ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਕਿ ਜਦ ਉਹ ਸ਼ਿਵ ਸ਼ੰਕਰ ਸ਼ੈਲਰ ਦੇ ਨਜ਼ਦੀਕ ਪੁੱਜਾ ਤਾਂ ਅਣਪਛਾਤੇ ਕਾਰ ਚਾਲਕ ਵੱਲੋਂ ਉਸ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਦੌਰਾਨ ਉਸ ਦਾ ਪੁੱਤਰ ਅੰਗਰੇਜ਼ ਸਿੰਘ ਜ਼ਖਮੀ ਹੋ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਂਚਕਰਤਾ ਨੇ ਦੱਸਿਆ ਮ੍ਰਿਤਕ ਨੌਜਵਾਨ ਦੇ ਪਿਤਾ ਵੱਲੋਂ ਪੁਲਸ ਨੂੰ ਦਿੱਤੇ ਗਏ ਬਿਆਨਾਂ ’ਤੇ ਕਾਰਵਾਈ ਕਰਦਿਆਂ ਪੁਲਸ ਵੱਲੋਂ ਅਣਪਛਾਤੇ ਕਾਰ ਚਾਲਕ ਖਿਲਾਫ ਥਾਣਾ ਘੱਲ ਖੁਰਦ ’ਚ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Bharat Thapa

This news is Content Editor Bharat Thapa