CM ਮਾਨ ਦੇ ਸ਼ਹਿਰ ਧੂਰੀ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

05/13/2022 1:33:33 PM

ਸੰਗਰੂਰ (ਦਵਿੰਦਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ ਅਤੇ ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ। ਇੰਨਾਂ ਹੀ ਨਹੀਂ ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੇ ਹਾਂ। ਸੀਐੱਮ ਮਾਨ ਨੇ ਇਸਦਾ ਪ੍ਰਗਟਾਵਾ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਚੰਡੀਗੜ੍ਹ ਵਿਖੇ DCs ਤੇ SSPs ਦੀ ਮੀਟਿੰਗ ਵਿੱਚ ਕੀਤਾ। ਇਸ ਮੀਟਿੰਗ ਵਿੱਚ ਮਾਨ ਨੇ SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ ਪਰ ਇਸ ਦੇ ਬਾਵਜੂਦ ਵੀ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀ ਲੈ ਰਹੀ ਹਨ।

ਇਹ ਵੀ ਪੜ੍ਹੋ : CM ਮਾਨ ਦੇ ਸ਼ਹਿਰ ’ਚ ਵੱਡੀ ਵਾਰਦਾਤ, ਸਿਰ 'ਚ ਗੋਲ਼ੀ ਮਾਰ ਨੌਜਵਾਨ ਦਾ ਕੀਤਾ ਕਤਲ

ਧੂਰੀ ਦੇ ਇਕ 24 ਸਾਲਾ ਨੌਜਵਾਨ ਜਿਸ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ, ਦੀ ਮ੍ਰਿਤਕ ਦੇਹ ਧੂਰੀ ਦੇ ਸਿਵਿਲ ਹਸਪਤਾਲ ਮੋਰਚਰੀ ’ਚ ਪਰਿਵਾਰਕ ਮੈਂਬਰ ਲੈ ਕੈ ਆਏ ਹਨ। ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਨਸ਼ਾ ਖ਼ਤਮ ਹੋਣ ਦਾ ਨਾਮ ਨਹੀ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀ ਸਰਕਾਰ ਤੋਂ ਇਨਸਾਫ ਦੀ ਮੰਗ ਕਰਦੇ ਹਾਂ, ਸਾਨੂੰ ਇਨਸਾਫ ਮਿਲਣਾ ਚਾਹੀਦਾ ਹੈ। ਇਸ ਮੌਕੇ ਸਾਬਕਾ ਚੇਅਰਮੈਨ ਸੁਖਪਾਲ ਸਿੰਘ ਨੇ ਦੱਸਿਆ ਕਿ ਬਹੁਤ ਹੀ ਮਾੜੀ ਘਟਨਾ ਹੈ ਜੋ ਕਿ ਇਸ 24 ਸਾਲਾ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਅਸੀ ਮੁੱਖ ਮੰਤਰੀ ਪੰਜਾਬ ਨੂੰ ਬੇਨਤੀ ਕਰਦੇ ਹਾਂ ਕਿ ਇਸ ਵੱਲ ਖਾਸ ਧਿਆਨ ਦੇਣ ਤਾਂ ਜੋ ਨਸ਼ੇ ਨੂੰ ਖਤਮ ਕੀਤਾ ਜਾ ਸਕੇ ਅਤੇ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਦੀ ਗਿਣਤੀ ਘੱਟ ਸਕੇ। ਇਸ ਸਾਰੇ ਮਾਮਲੇ ਬਾਰੇ ਜਦੋਂ ਪੁਲਸ ਅਧਿਕਾਰੀਆਂ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਕੈਮਰੇ ਅੱਗੇ ਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ।

PunjabKesari

ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, RDX ਨਾਲ ਫੜੇ ਗਏ 4 ਅੱਤਵਾਦੀਆਂ ਦੇ 2 ਹੋਰ ਸਾਥੀ ਗ੍ਰਿਫ਼ਤਾਰ


Meenakshi

News Editor

Related News