ਫ਼ਾਜ਼ਿਲਕਾ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

05/03/2022 4:15:55 PM

ਫਾਜ਼ਿਲਕਾ (ਨਾਗਪਾਲ) : ਪੰਜਾਬ ’ਚ ਨਸ਼ੇ ਨਾਲ ਆਏ ਦਿਨ ਨੌਜਵਾਨਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਅਜਿਹਾ ਹੀ ਤਾਜ਼ਾ ਮਾਮਲਾ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ  ਚੱਕ ਭੰਬਾ ਵੱਟੂ ਤੋਂ ਸਾਹਮਣੇ ਆਇਆ ਹੈ ਜਿਥੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋਈ ਹੈ । ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਜਵਾਨ ਘਰ ਵਿੱਚ ਕੰਮ ਕਰ ਰਿਹਾ ਸੀ ਕਿ ਉਸ ਨੂੰ ਫੋਨ ਆਇਆ ਤੇ ਉਹ ਚਲਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਦੇ ਲੜਕੇ ਦੀ ਮੌਤ ਹੋ ਚੁੱਕੀ ਸੀ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਮਾਮਲੇ ’ਤੇ ਧਿਆਨ ਦੇਣਾ ਚਾਹੀਦਾ ਹੈ। ਆਏ ਦਿਨ ਨਸ਼ੇ ਨਾਲ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਉਧਰ ਪੁਲਸ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਤਫਤੀਸ਼ ’ਚ ਜੁਟੀ ਹੈ।

ਇਹ ਵੀ ਪੜ੍ਹੋ : ਪੁਲਸ ਮੁਲਾਜ਼ਮ ਤੇ ਉਸਦੇ ਪੁੱਤ ਦੀ ਗੁੰਡਾਗਰਦੀ, ਗਰਭਵਤੀ ਔਰਤ ਸਮੇਤ ਕਈਆਂ ਨੂੰ ਕੀਤਾ ਜ਼ਖਮੀ


Anuradha

Content Editor

Related News