ਖੇਤ ’ਚ ਕੰਮ ਕਰਦਿਆਂ ਨੌਜਵਾਨ ਦੀ ਮੌਤ

03/13/2022 3:18:10 PM

ਤਲਵੰਡੀ ਸਾਬੋ (ਮੁਨੀਸ਼) : ਪਿੰਡ ਜਗਾ ਰਾਮ ਤੀਰਥ ਵਿਖੇ ਅੱਜ ਖੇਤ ਪਾਣੀ ਲਾਉਣ ਗਏ ਇਕ ਗਰੀਬ ਕਿਸਾਨ ਦੇ ਨੌਜਵਾਨ ਪੁੱਤਰ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਖੇਤ ਵਿਚ ਕਿਸੇ ਜ਼ਹਿਰੀਲੇ ਜਾਨਵਰ ਦੇ ਲੜਨ ਕਾਰਨ ਹੋਈ ਹੈ, ਜਿੱਥੇ ਪੁਲਸ ਨੇ ਮੁੱਢਲੀ ਕਾਰਵਾਈ ਆਰੰਭ ਦਿੱਤੀ ਹੈ, ਉੱਥੇ ਪਿੰਡ ਵਾਸੀਆਂ ਨੇ ਪੀੜਤ ਪਰਿਵਾਰ ਲਈ ਆਰਥਿਕ ਮਦਦ ਦੀ ਮੰਗ ਰੱਖੀ ਹੈ। ਜਾਣਕਾਰੀ ਅਨੁਸਾਰ ਪਿੰਡ ਜਗਾ ਰਾਮ ਤੀਰਥ ਦਾ ਨੌਜਵਾਨ ਕੁਲਵਿੰਦਰ ਸਿੰਘ (22) ਅੱਜ ਆਪਣੇ ਖੇਤ ਪਾਣੀ ਲਾਉਣ ਗਿਆ ਸੀ, ਜਦੋਂ ਕਾਫੀ ਦੇਰ ਤਕ ਉਹ ਘਰ ਵਾਪਸ ਨਾ ਆਇਆ ਤਾਂ ਮ੍ਰਿਤਕ ਦੇ ਪਿਤਾ ਰਮੇਸ਼ ਸਿੰਘ ਦੇ ਦੱਸਣ ਅਨੁਸਾਰ ਉਨ੍ਹਾਂ ਨੇ ਖੇਤ ਜਾ ਕੇ ਦੇਖਿਆ ਤਾਂ ਉਨ੍ਹਾਂ ਦਾ ਪੁੱਤਰ ਖੇਤ ਵਿਚ ਡਿੱਗਿਆ ਪਿਆ ਸੀ ਅਤੇ ਉਸਦੇ ਸਰੀਰ ਦਾ ਰੰਗ ਨੀਲਾ ਪੈ ਚੁੱਕਾ ਸੀ, ਜਿਸ ਕਾਰਣ ਸ਼ੱਕ ਹੈ ਕਿ ਉਸਨੂੰ ਕਿਸੇ ਜ਼ਹਿਰੀਲੇ ਜਾਨਵਰ ਨੇ ਡੰਗ ਲਿਆ ਹੋਵੇਗਾ।

ਇਹ ਵੀ ਪੜ੍ਹੋ : ਯੂਕ੍ਰੇਨ ਤੋਂ ਚੰਦਨ ਜਿੰਦਲ ਦੀ ਮ੍ਰਿਤਕ ਦੇਹ ਪੁੱਜੀ ਬਰਨਾਲਾ ; ਕੀਤਾ ਅੰਤਿਮ ਸੰਸਕਾਰ

ਪਿੰਡ ਦੇ ਸਰਪੰਚ ਜੱਸਾ ਸਿੰਘ ਆਦਿ ਨੂੰ ਨਾਲ ਲੈ ਕੇ ਜਦੋਂ ਉਹ ਨੌਜਵਾਨ ਨੂੰ ਚੁੱਕ ਕੇ ਸਿਵਲ ਹਸਪਤਾਲ ਤਲਵੰਡੀ ਸਾਬੋ ਲੈ ਜਾ ਰਹੇ ਸਨ ਤਾਂ ਰਸਤੇ ਵਿਚ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਪੁੱਜੀ ਤਲਵੰਡੀ ਸਾਬੋ ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ। ਨੌਜਵਾਨ ਦੀ ਮੌਤ ਨਾਲ ਪਿੰਡ ਵਿਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ। ਉੱਧਰ ਪਿੰਡ ਦੀ ਪੰਚਾਇਤ ਦੇ ਨਾਲ ਨਾਲ ਮੋਹਤਬਰਾਂ ਅਵਤਾਰ ਸਿੰਘ, ਬਿੰਦਰ ਸਿੰਘ ਅਤੇ ਜੱਗਾ ਸਿੰਘ ਲੀਡਰ ਆਦਿ ਨੇ ਪ੍ਰਸ਼ਾਸਨ ਅਤੇ ਇਸੇ ਪਿੰਡ ਨਾਲ ਸਬੰਧਿਤ ਹਲਕੇ ਦੀ ਵਿਧਾਇਕਾ ਬਲਜਿੰਦਰ ਕੌਰ ਤੋਂ ਮੰਗ ਕੀਤੀ ਹੈ ਕਿ ਭਾਵੇਂ ਇਹ ਘਾਟਾ ਪੂਰਾ ਨਹੀਂ ਹੋ ਸਕਦਾ ਪਰ ਗਰੀਬ ਕਿਸਾਨ ਨੂੰ ਆਰਥਿਕ ਮਦਦ ਜ਼ਰੂਰ ਦੁਆਈ ਜਾਵੇ।

ਇਹ ਵੀ ਪੜ੍ਹੋ : ਸੰਗਰੂਰ ਵਿਖੇ ਭਿਆਨਕ ਸੜਕ ਹਾਦਸੇ 'ਚ 3 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਪਰਿਵਾਰ 'ਚ ਵਿਛੇ ਸੱਥਰ

 


Gurminder Singh

Content Editor

Related News