ਕੁਰਸੀ ਨੂੰ ਲੈ ਕੇ ਹੋਏ ਝਗੜੇ ''ਚ ਨੌਜਵਾਨ ''ਤੇ ਜਾਨਲੇਵਾ ਹਮਲਾ, 3 ਖ਼ਿਲਾਫ਼ ਮੁਕੱਦਮਾ ਦਰਜ

Wednesday, Jul 22, 2026 - 03:23 PM (IST)

ਕੁਰਸੀ ਨੂੰ ਲੈ ਕੇ ਹੋਏ ਝਗੜੇ ''ਚ ਨੌਜਵਾਨ ''ਤੇ ਜਾਨਲੇਵਾ ਹਮਲਾ, 3 ਖ਼ਿਲਾਫ਼ ਮੁਕੱਦਮਾ ਦਰਜ

ਫਰੀਦਕੋਟ (ਰਾਜਨ)- ਥਾਣਾ ਸਿਟੀ ਫਰੀਦਕੋਟ ਪੁਲਸ ਨੇ ਕੁਰਸੀ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਨੌਜਵਾਨ ’ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਕਰਤਾ ਕਰਨ ਸ਼ਰਮਾ ਵਾਸੀ ਗਲੀ ਨੰਬਰ 22, ਡੋਗਰ ਬਸਤੀ, ਫ਼ਰੀਦਕੋਟ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ 12 ਜੁਲਾਈ ਦੀ ਸ਼ਾਮ ਉਹ ਆਪਣੇ ਦੋਸਤਾਂ ਨਾਲ ਮੱਛੀ ਵਾਲਾ ਚੌਕ ਨੇੜੇ ਇਕ ਅਹਾਤੇ 'ਚ ਬੈਠਾ ਹੋਇਆ ਸੀ। ਇਸ ਦੌਰਾਨ ਨਾਲ ਵਾਲੇ ਮੇਜ਼ 'ਤੇ ਬੈਠੇ ਕੁਝ ਵਿਅਕਤੀਆਂ ਨਾਲ ਕੁਰਸੀ ਨੂੰ ਲੈ ਕੇ ਬਹਿਸ ਹੋ ਗਈ, ਜੋ ਵੇਖਦੇ ਹੀ ਵੇਖਦੇ ਝਗੜੇ ਵਿੱਚ ਬਦਲ ਗਈ।

ਸ਼ਿਕਾਇਤ ਕਰਤਾ ਮੁਤਾਬਕ ਜਦੋਂ ਉਹ ਆਪਣਾ ਮੋਟਰਸਾਈਕਲ ਲੈ ਕੇ ਜਾਣ ਲੱਗਾ ਤਾਂ ਘੁੱਗੀ ਨੇ ਉਸ ਦੇ ਮੋਟਰਸਾਈਕਲ ਦੀ ਚਾਬੀ ਕੱਢ ਲਈ। ਇਸ ਤੋਂ ਬਾਅਦ ਰੋਹਿਤ ਨੇ ਉਸ ਨਾਲ ਕੁੱਟਮਾਰ ਕੀਤੀ ਜਦਕਿ ਮੋਨੂੰ ਨੇ ਇੰਟਰਲਾਕ ਇੱਟ ਨਾਲ ਉਸ ਦੇ ਸਿਰ 'ਤੇ ਵਾਰ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ

ਪੁਲਸ ਵੱਲੋਂ ਮੋਨੂੰ ਅਤੇ ਰੋਹਿਤ ਵਾਸੀ ਖੋਖਰਾਂ ਵਾਲਾ ਮੁਹੱਲਾ, ਫ਼ਰੀਦਕੋਟ ਅਤੇ ਘੁੱਗੀ ਵਾਸੀ ਡਾ. ਅੰਬੇਦਕਰ ਨਗਰ, ਫ਼ਰੀਦਕੋਟ ਖ਼ਿਲਾਫ਼ ਬੀ. ਐੱਨ. ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸੁਖਜੀਤ ਸਿੰਘ ਨੇ ਦੱਸਿਆ ਕਿ ਮੁਕੱਦਮੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News