ਜ਼ੀਰਾ ਬੱਸ ਸਟੈਂਡ 'ਤੇ ਦੁਕਾਨ ਬਾਹਰ ਨੌਜਵਾਨ ਨੇ ਸ਼ਰੇਆਮ ਚਲਾਈਆਂ ਗੋਲ਼ੀਆਂ, ਵੀਡੀਓ 'ਚ ਦੇਖੋ ਪੂਰੀ ਘਟਨਾ

08/12/2022 3:52:37 PM

ਫਿਰੋਜ਼ਪੁਰ (ਸਤੀਸ਼) : ਹਲਕਾ ਜ਼ੀਰਾ ਅੰਦਰ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕੀ ਉਹ ਬੇਖ਼ੌਫ਼ ਹੋ ਕੇ ਜਦ ਮਰਜ਼ੀ ਕਿਸੇ ਵੀ ਘਟਨਾ ਨੂੰ ਅੰਜਾਮ ਦੇ ਕੇ ਨਿਕਲ ਜਾਂਦੇ ਹਨ। ਇਸ ਤਰ੍ਹਾਂ ਦਾ ਹੀ ਮਾਮਲਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਜ਼ੀਰਾ ਬੱਸ ਸਟੈਂਡ ਸਾਹਮਣੇ ਬਣੀ ਕ੍ਰਿਸ਼ਨ ਮੈਡੀਕਲ ਸਟੋਰ 'ਤੇ ਇਕ ਨੌਜਵਾਨ ਵੱਲੋਂ ਦੁਕਾਨ ਦੇ ਬਾਹਰ ਖੜ੍ਹੇ ਹੋ ਕੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਜਿਸ ਵੇਲੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਉਦੋਂ ਦੁਕਾਨ 'ਤੇ ਕਈ ਲੋਕ ਮੌਜੂਦ ਸੀ, ਜੋ ਇਕ ਇਸ ਅਚਾਨਕ ਕੀਤੀ ਫਾਇਰਿੰਗ ਕਾਰਨ ਸਹਿਮ ਗਏ। ਇਸ ਦੌਰਾਨ ਕਿਸੇ ਨੂੰ ਵੀ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨੌਜਵਾਨ ਵੱਲੋਂ ਚਲਾਈਆਂ ਗੋਲ਼ੀਆਂ ਦੁਕਾਨ ਦੇ ਕਾਊਂਟਰ, ਅਲਮਾਰੀ ਅਤੇ ਕੁਰਸੀ 'ਤੇ ਲੱਗੀਆਂ ।

ਇਹ ਵੀ ਪੜ੍ਹੋ- ਨਾਭਾ ਰੋਡ 'ਤੇ PRTC ਬੱਸ ਅਤੇ ਫਾਰਚੂਨਰ 'ਚ ਭਿਆਨਕ ਟੱਕਰ, ਗੱਡੀ ਦੇ ਉੱਡੇ ਪਰਖੱਚੇ

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਘਟਨਾ ਵਾਲੀ ਥਾਂ ਤੋਂ ਫਰਾਰ ਹੋ ਗਿਆ। ਇਹ ਸਾਰੀ ਵਾਰਦਾਤ ਦੁਕਾਨ ਦੇ ਅੰਦਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ ਜਿਸ ਨੂੰ ਪੁਲਸ ਵੱਲੋਂ ਬਰੀਕੀ ਨਾਲ ਦੇਖਿਆ ਜਾ ਰਿਹਾ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।  ਇਸ ਘਟਨਾ ਤੋਂ ਬਾਅਦ ਦੁਕਾਨਦਾਰ ਅਤੇ ਹਲਕੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣਾਇਆ ਹੋਇਆ ਹੈ। ਇਸ ਸੰਬੰਧੀ ਗੱਲ ਕਰਦਿਆਂ ਪੁਲਸ ਨੇ ਕਿਹਾ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਦੋਸ਼ੀ ਨੂੰ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਸ ਵਾਰਦਾਤ ਨੂੰ ਕਿਸ ਕਾਰਨ ਦੇ ਚੱਲਦਿਆਂ ਅੰਜਾਮ ਦਿੱਤਾ ਗਿਆ ਹੈ ਇਸ ਬਾਰੇ ਪਤਾ ਨਹੀਂ ਲੱਗਾ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News