ਰੰਜਿਸ਼ ਕਾਰਨ ਨੌਜਵਾਨ ''ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਬਚ-ਬਚਾਅ ਕਰਨ ਆਏ ਪਿਤਾ ਹੋ ਗਏ ਜ਼ਖ਼ਮੀ
Saturday, Dec 28, 2024 - 02:16 AM (IST)
ਮੋਗਾ (ਕਸ਼ਿਸ਼ ਸਿੰਗਲਾ)- ਮੋਗਾ ਦੇ ਕਲੋਨੀ ਇਲਾਕੇ ਤੋਂ ਵੱਡੀ ਵਾਰਦਾਤ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰਹਿਣ ਵਾਲੇ ਇਕ ਵਿਅਕਤੀ 'ਤੇ 7 ਤੋਂ 8 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਇਹ ਹਮਲਾ ਕਿਸੇ ਪੁਰਾਣੀ ਰੰਜਿਸ਼ ਦੇ ਕਾਰਨ ਕੀਤਾ ਗਿਆ ਹੈ। ਹਮਲੇ ਪਿੱਛੋਂ ਜ਼ਖ਼ਮੀ ਹੋਏ ਨੌਜਵਾਨ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਉਥੇ ਹੀ ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਨਿਰਮਲ ਸਿੰਘ ਨੇ ਕਿਹਾ ਕਿ ਉਸੇ ਕਲੋਨੀ ਦੇ ਰਹਿਣ ਵਾਲੇ ਕੁਝ ਵਿਅਕਤੀਆਂ ਨੇ ਉਸ ਦੇ ਬੇਟੇ ਨਾਲ ਪੁਰਾਣੀ ਰੰਜਿਸ਼ ਰੱਖਦੇ ਹੋਏ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ। ਬਚ-ਬਚਾਅ ਲਈ ਜਦੋਂ ਉਹ ਅੱਗੇ ਆਇਆ ਤੇ ਬੇਟੇ ਨੂੰ ਪਿੱਛੇ ਕੀਤਾ ਤਾਂ ਉਨ੍ਹਾਂ ਵਿਅਕਤੀਆਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਕਤ ਸਾਰੀ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ ਤੇ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਛੁੱਟੀ 'ਤੇ ਆਏ ਫ਼ੌਜੀ ਨਾਲ ਵਾਪਰ ਗਿਆ ਦਰਦਨਾਕ ਭਾਣਾ, ਰਿਸ਼ਤੇਦਾਰ ਵੀ ਹੋ ਗਏ ਜ਼ਖ਼ਮੀ
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਗੁਰਮੇਜ ਸਿੰਘ ਨੇ ਕਿਹਾ ਕਿ ਸਾਡੇ ਕੋਲ ਨਿਰਮਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨਾਲ ਕਲੋਨੀ ਦੇ ਰਹਿਣ ਵਾਲੇ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ। ਅਸੀਂ ਮੌਕੇ 'ਤੇ ਪਹੁੰਚੇ ਅਤੇ ਸੀ.ਸੀ.ਟੀ.ਵੀ. ਫੁਟੇਜ ਕਢਵਾ ਕੇ ਜਾਂਚ ਕਰ ਰਹੇ ਹਾਂ ਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਹਿਸਾਬ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਸੱਸ ਦੇ ਸਸਕਾਰ ਤੋਂ ਆ ਕੇ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਸੁਸਾਈਡ ਨੋਟ ਨੇ ਕਰ'ਤੇ ਸਨਸਨੀਖੇਜ਼ ਖੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e