ਨੌਜਵਾਨ ਨੇ ਲਿਆ ਫਾਹਾ : ਮੌਤ

12/16/2020 2:02:45 AM

ਭਗਤਾ ਭਾਈ,(ਢਿੱਲੋਂ)- ਅੱਜ ਸਥਾਨਕ ਸ਼ਹਿਰ ਤੋਂ ਨੇਡ਼ਲੇ ਪਿੰਡ ਕੋਠਾ ਗੁਰੂ ਵਿਖੇ ਇਕ ਨੌਜਵਾਨ ਵਲੋਂ ਖੁਦਕਸ਼ੀ ਕਰ ਲਏ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕੁਲਵੰਤ ਸਿੰਘ (25) ਪੁੱਤਰ ਬਲਵੀਰ ਸਿੰਘ ਵਾਸੀ ਰਾਮਦਾਸੀਆ ਸਿੱਖ ਕੋਠਾਗੁਰੂ ਨੇ ਅੱਜ ਪਿੰਡ ਦੀ ਸ਼ਮਸ਼ਾਨ ਘਾਟ ’ਚ ਇਕ ਦਰੱਖਤ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਇਸ ਸਬੰਧੀ ਜਦੋਂ ਪਰਿਵਾਰ ਵਾਲਿਆਂ ਨੂੰ ਆਮ ਲੋਕਾਂ ਤੋਂ ਪਤਾ ਲੱਗਿਆ ਤਾਂ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਤੁਰੰਤ ਪੁਲਸ ਥਾਣਾ ਭਗਤਾ ਭਾਈ ਨੂੰ ਇਤਲਾਹ ਦਿਤੀ। ਪੁਲਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Bharat Thapa

Content Editor

Related News