ਪੱਥਰ ਮਾਰ ਕੇ ਨੌਜਵਾਨ ਦਾ ਕੀਤਾ ਕਤਲ

05/27/2020 1:30:15 AM

ਲੁਧਿਆਣਾ, (ਗੌਤਮ)— ਦੋ ਦਿਨ ਪਹਿਲਾਂ ਬੱਦੋਵਾਲ ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੀ ਲਾਸ਼ ਦੇ ਮਾਮਲੇ 'ਚ ਪੜਤਾਲ ਤੋਂ ਬਾਅਦ ਥਾਣਾ ਜੀ. ਆਰ. ਪੀ. ਦੀ ਪੁਲਸ ਨੇ ਕਤਲ ਕਰਨ ਦੇ ਦੋਸ਼ ਵਿਚ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ। ਇੰਸ. ਜਸਕਰਨ ਸਿੰਘ ਨੇ ਦੱਸਿਆ ਕਿ 23 ਤਾਰੀਕ ਦੀ ਰਾਤ ਨੂੰ ਪੁਲਸ ਸਟੇਸ਼ਨ 'ਤੇ ਸੂਚਨਾ ਮਿਲੀ ਸੀ ਕਿ ਰੇਲਵੇ ਸਟੇਸ਼ਨ ਦੀ ਕੰਧ ਕੋਲ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਣ 'ਤੇ ਟੀਮ ਨੂੰ ਜਾਂਚ ਲਈ ਭੇਜਿਆ ਗਿਆ।
ਜਾਂਚ ਦੌਰਾਨ ਪਤਾ ਲੱਗਾ ਕਿ ਵਿਅਕਤੀ ਦੇ ਚਿਹਰੇ 'ਤੇ ਪੱਥਰਾਂ ਨਾਲ ਕਾਫੀ ਵਾਰ ਕੀਤੇ ਗਏ ਹਨ, ਜਿਸ ਕਾਰਨ ਉਸ ਦੀ ਮੌਤ ਹੋਈ ਹੈ। ਸ਼ੁਰੂਆਤੀ ਜਾਂਚ ਦੌਰਾਨ ਵਿਅਕਤੀ ਦੀ ਪਛਾਣ ਰਾਮੇਸ਼ ਉਰਫ ਮੋਟਾ ਦੇ ਰੂਪ 'ਚ ਕੀਤੀ ਗਈ ਪਰ ਉਸ ਦੇ ਵਾਰਸਾਂ ਬਾਰੇ ਕੁਝ ਵੀ ਪਤਾ ਨਹੀਂ ਲੱਗਾ। ਪੜਤਾਲ ਦੌਰਾਨ ਇਹ ਮਾਮਲਾ ਦਰਜ ਕਰ ਕੇ ਲਾਸ਼ ਨੂੰ ਪੋਸਟਮਾਟਰਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮਰਨ ਵਾਲੇ ਵਿਅਕਤੀ ਦੇ ਵਾਰਸਾਂ ਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


KamalJeet Singh

Content Editor

Related News