ਫਿਰੋਜ਼ਪੁਰ 'ਚ ਦੇਰ ਰਾਤ ਨੌਜਵਾਨ ਦਾ ਕਤਲ
Friday, Sep 13, 2019 - 11:31 PM (IST)

ਫਿਰੋਜ਼ਪੁਰ (ਕੁਮਾਰ)-ਫਿਰੋਜ਼ਪੁਰ ਸ਼ਹਿਰ 'ਚ ਅੱਜ ਦੇਰ ਰਾਤ ਚਰਚ ਨੇੜੇ ਬੁਲਟ ਮੋਟਰ ਸਾਈਕਲ 'ਤੇ ਆਏ ਨੌਜਨਾਵਾਂ ਨੇ ਕਰੀਬ 23 ਸਾਲਾ ਨੌਜਵਾਨ ਸ਼ਿਵਾ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ। ਪਤਾ ਲੱਗਾ ਹੈ ਕਿ ਸ਼ਿਵਾ ਪੁੱਤਰ ਚਰਨਜੀਤ ਜੋ ਕਿ ਆਪਣੇ ਮੋਟਰ ਸਾਈਕਲ 'ਤੇ ਕਿਤੇ ਜਾ ਰਿਹਾ ਸੀ ਕਿ ਇਸ ਦੌਰਾਨ ਬੁਲਟ ਮੋਟਰਸਾਈਕਲ 'ਤੇ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਸ਼ਿਵਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਸਥਾਨ ਲੋਕਾਂ ਵੱਲੋਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਵੀ ਪਤਾ ਲੱਗਿਆ ਹੈ ਕਿ ਸ਼ਿਵਾ ਸਿਵਲ ਹਸਪਤਾਲ ਦੇ ਸਰਕਾਰੀ ਕੁਆਟਰ 'ਚ ਪਰਿਵਾਰ ਸਣੇ ਰਹਿੰਦਾ ਸੀ।