ਬੇਸਹਾਰਾ ਪਸ਼ੂ ਨਾਲ ਟੱਕਰ ਹੋਣ ਕਾਰਣ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

Monday, Nov 30, 2020 - 02:02 AM (IST)

ਬੇਸਹਾਰਾ ਪਸ਼ੂ ਨਾਲ ਟੱਕਰ ਹੋਣ ਕਾਰਣ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਗੁਰੂਹਰਸਹਾਏ,(ਆਵਲਾ)– ਫਿਰੋਜ਼ਪੁਰ ਫਾਜ਼ਿਲਕਾ ਜੀ. ਟੀ. ਰੋਡ ’ਤੇ ਸਥਿੱਤ ਜੇ. ਐੱਨ. ਇੰਟਰਨੈਸ਼ਨਲ ਸਕੂਲ ਪਿੰਡ ਸੈਦ ਕੇ ਮੋਹਨ ਦੇ ਨਜ਼ਦੀਕ ਬੇਸਹਾਰਾ ਪਸ਼ੂ ਨਾਲ ਟਕਰਾ ਜਾਣ ਕਾਰਣ ਮੋਟਰਸਾਈਕਲ ਸਵਾਰ ਨੌਜਵਾਨ ਜਸਪਾਲ ਸਿੰਘ ਪੁੱਤਰ ਕਾਲਾ ਸਿੰਘ ਨਿਵਾਸੀ ਸਵਤੰਤਰ ਨਗਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਜਸਪਾਲ ਸਿੰਘ ਗੁਰੂਹਰਸਹਾਏ ਤੋਂ ਜਲਾਲਾਬਾਦ ਸਾਈਡ ਆਪਣੇ ਪਿੰਡ ਵੱਲ ਜਾ ਰਿਹਾ ਸੀ ਤਾਂ ਰਸਤੇ ’ਚ ਇਕ ਬੇਸਹਾਰਾ ਪਸ਼ੂ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਣ ਉਹ ਡਿੱਗ ਕੇ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਸ਼ਨੀਵਾਰ ਸ਼ਾਮ ਕਰੀਬ 7 ਵਜੇ ਹੋਇਆ।

ਦੱਸਣਯੋਗ ਹੈ ਕਿ ਸਡ਼ਕਾਂ ’ਤੇ ਬੇਸਹਾਰਾ ਪਸ਼ੂਆਂ ਦੀ ਗਿਣਤੀ ਦਿਨੋਂ-ਦਿਨ ਵੱਧਦੀ ਜਾ ਰਹੀ ਹੈ ਅਤੇ ਹਰ ਰੋਜ਼ ਇਹ ਬੇਸਹਾਰਾ ਪਸ਼ੂ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਅਤੇ ਕਈ ਲੋਕਾਂ ਦੀ ਇਹਨਾਂ ਹਾਦਸਿਆਂ ’ਚ ਜਾਨ ਚਲੀ ਜਾਂਦੀ ਹੈ। ਸਰਕਾਰਾਂ ਨੂੰ ਬੇਸਹਾਰਾ ਪਸ਼ੂਆਂ ਦੀ ਸੰਭਾਲ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਜਰੂਰਤ ਹੈ ਤਾਂ ਜੋ ਅਜਿਹੇ ਹਾਦਸੇ ਨਾ ਹੋਣ।


author

Bharat Thapa

Content Editor

Related News