ਇਕ ਹਫ਼ਤਾ ਪਹਿਲਾਂ ਲਾਪਤਾ ਹੋਇਆ ਸੀ ਨੌਜਵਾਨ, ਗੁਆਂਢੀ ਘਰ ਦੇ ਵਰਾਂਡੇ ''ਚ ਦੱਬੀ ਗਈ ਲਾਸ਼ ਹੋਈ ਬਰਾਮਦ

Friday, Jan 26, 2024 - 12:28 AM (IST)

ਇਕ ਹਫ਼ਤਾ ਪਹਿਲਾਂ ਲਾਪਤਾ ਹੋਇਆ ਸੀ ਨੌਜਵਾਨ, ਗੁਆਂਢੀ ਘਰ ਦੇ ਵਰਾਂਡੇ ''ਚ ਦੱਬੀ ਗਈ ਲਾਸ਼ ਹੋਈ ਬਰਾਮਦ

ਚਾਉਕੇ (ਮਾਰਕੰਡਾ): ਜ਼ਿਲ੍ਹਾ ਬਠਿੰਡਾ ਦਾ ਪਿੰਡ ਚਾਉਕੇ ਅਕਸਰ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਹੁਣ ਇੱਥੋਂ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਰੀਬ ਇਕ ਹਫ਼ਤਾ ਪਹਿਲਾਂ ਲਾਪਤਾ ਹੋਏ ਨੌਜਵਾਨ ਅਰਸ਼ਦੀਪ ਸਿੰਘ ਪੁੱਤਰ ਸੁਖਦੀਪ ਸਿੰਘ ਵਾਸੀ ਚਾਉਕੇ ਦੀ ਲਾਸ਼ ਗੁਆਂਢ ਵਿੱਚ ਰਹਿੰਦੇ ਘਰ ਦੇ ਵਰਾਂਡੇ ਵਿਚੋਂ ਦੱਬੀ ਹੋਈ ਮਿਲੀ‌। 

ਇਹ ਵੀ ਪੜ੍ਹੋ- ਭੈਣ ਕਰਦੀ ਸੀ ਮੁਸਲਮਾਨ ਮੁੰਡੇ ਨੂੰ ਪਿਆਰ, ਗੁੱਸੇ 'ਚ ਆਏ ਭਰਾ ਨੇ ਭੈਣ ਤੇ ਮਾਂ ਨੂੰ ਨਦੀ 'ਚ ਸੁੱਟਿਆ, ਦੋਵਾਂ ਦੀ ਹੋਈ ਮੌਤ

ਜਾਣਕਾਰੀ ਦਿੰਦੇ ਹੋਏ ਪੁਲਸ ਚੌਂਕੀ ਇੰਚਾਰਜ ਚਾਉਕੇ ਅਤੇ ਡੀ.ਐੱਸ.ਪੀ. ਰਾਮਪੁਰਾ ਫੂਲ ਨੇ ਦੱਸਿਆ ਕਿ ਅਰਸ਼ਦੀਪ ਦੇ ਗੁਆਂਢ ਵਿੱਚ ਰਹਿੰਦੇ ਘਰ ਦੇ ਮਾਲਕ ਨੇ ਕਿਹਾ ਕਿ ਘਰ ਵਿੱਚੋਂ ਲਗਾਤਾਰ ਗੰਦੀ ਬਦਬੂ ਆ ਰਹੀ ਸੀ, ਜਿਸ ਦੀ ਜਾਂਚ ਕਰਨ ਲਈ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਸਾਹਮਣੇ ਲਾਪਤਾ ਹੋਏ ਨੌਜਵਾਨ ਅਰਸ਼ਦੀਪ ਦੀ ਮਿੱਟੀ ਵਿੱਚ ਦੱਬੀ ਹੋਈ ਲਾਸ਼ ਕੱਢੀ ਗਈ। ਪੁਲਸ ਨੇ ਇਸ ਮਾਮਲੇ 'ਚ ਦੋ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ‌‌। ਡੀ.ਐੱਸ.ਪੀ. ਸਾਹਿਬ ਨੇ ਕਿਹਾ ਕਿ ਅਗਲੇਰੀ ਕਾਰਵਾਈ ਦੀ ਜਾਣਕਾਰੀ ਪ੍ਰੈੱਸ ਕਾਨਫਰੰਸ ਵਿੱਚ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- Microsoft ਨੇ ਕੀਤੀ ਵੱਡੀ ਛਾਂਟੀ, ਗੇਮਿੰਗ ਸੈਕਸ਼ਨ ਦੇ 1,900 ਕਰਮਚਾਰੀਆਂ ਨੂੰ ਕੀਤਾ ਬਾਹਰ

ਜ਼ਿਕਰਯੋਗ ਹੈ ਕਿ ਚਾਉਕੇ ਵਿਖੇ ਪਿਛਲੇ ਦੋ ਮਹੀਨੇ 'ਚ ਦੋ ਕਤਲ ਹੋਣ ਨਾਲ ਪਿੰਡ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਤੋਂ ਕੁਝ ਦਿਨ ਪਹਿਲਾਂ ਵੀਂ ਇਕ ਨੌਜਵਾਨ ਦਾ ਪਿੰਡ ਦੇ ਹੀ ਨੌਜਵਾਨਾਂ ਵੱਲੋਂ ਬੱਸ ਸਟੈਂਡ 'ਤੇ ਕਤਲ ਕਰ ਦਿੱਤਾ ਗਿਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harpreet SIngh

Content Editor

Related News