ਹੋਟਲ ’ਚ ਕੰਮ ਕਰਦੇ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ
Saturday, Jul 22, 2023 - 02:15 AM (IST)

ਲੁਧਿਆਣਾ (ਰਾਜ)-ਸਾਊਥ ਸਿਟੀ ਦੇ ਇਕ ਹੋਟਲ ’ਚ ਕੰਮ ਕਰਦੇ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਮ੍ਰਿਤਕ ਦਾ ਨਾਂ ਮਨੀਸ਼ ਹੈ। ਸੂਚਨਾ ਤੋਂ ਬਾਅਦ ਥਾਣਾ ਸਰਾਭਾ ਨਗਰ ਅਧੀਨ ਪੈਂਦੇ ਚੌਕੀ ਰਘੂਨਾਥ ਐਨਕਲੇਵ ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ। ਉਸ ਦਾ ਪੋਸਟਮਾਰਟਮ ਸ਼ਨੀਵਾਰ ਨੂੰ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਭਾਸ਼ਾ ਪ੍ਰਤੀ ਬੇਰੁਖ਼ੀ ਅਪਣਾਉਣ ’ਤੇ ਪ੍ਰਾਈਵੇਟ ਸਕੂਲ ਖ਼ਿਲਾਫ਼ ਸਿੱਖਿਆ ਮੰਤਰੀ ਨੇ ਕੀਤੀ ਵੱਡੀ ਕਾਰਵਾਈ
ਜਾਣਕਾਰੀ ਮੁਤਾਬਕ ਮਨੀਸ਼ ਸਾਊਥ ਸਿਟੀ ਸਥਿਤ ਇਕ ਹੋਟਲ ’ਚ ਕੰਮ ਕਰਦਾ ਸੀ, ਜਿੱਥੇ ਉਸ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਦੇ ਜਾਣਕਾਰਾਂ ਨੇ ਦੱਸਿਆ ਕਿ ਹੋਟਲ ਵਾਲਿਆਂ ਦਾ ਕਹਿਣਾ ਹੈ ਕਿ ਮਨੀਸ਼ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ ਪਰ ਉਨ੍ਹਾਂ ਨੂੰ ਸ਼ੱਕ ਹੈ ਕਿ ਉਸ ਦੀ ਮੌਤ ਕਰੰਟ ਲੱਗਣ ਨਾਲ ਨਹੀਂ ਸਗੋਂ ਕਿਸੇ ਹੋਰ ਕਾਰਨ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ : ਖੇਤਾਂ ’ਚੋਂ ਬਰਸਾਤੀ ਪਾਣੀ ਕੱਢਣ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ, 1 ਦੀ ਮੌਤ
ਉਨ੍ਹਾਂ ਨੇ ਹੋਟਲ ਮਾਲਕ ਨੂੰ ਕੈਮਰੇ ਚੈੱਕ ਕਰਵਾਉਣ ਲਈ ਕਿਹਾ ਸੀ, ਜਿਸ ਤੋਂ ਉਸ ਨੇ ਇਨਕਾਰ ਕਰ ਦਿੱਤਾ। ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ, ਪੋਸਟਮਾਰਟਮ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।