60 ਲੱਖ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ

03/04/2020 9:17:49 PM

ਰਾਜਪੁਰਾ, (ਮਸਤਾਨਾ)- ਰੇਲਵੇ ਪੁਲਸ ਨੇ ਰੇਲਵੇ ਸਟੇਸ਼ਨ ਰਾਜਪੁਰਾ ਤੋਂ ਇਕ ਨੌਜਵਾਨ ਨੂੰ ਲੱਖਾਂ ਰੁਪਏ ਦੀ ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸੀ. ਆਈ. ਏ. ਰੇਲਵੇ ਪੁਲਸ ਰਾਜਪੁਰਾ ਦੇ ਮੁਖੀ ਇੰਸਪੈਕਟਰ ਗਜਿੰਦਰ ਸਿੰਘ ਨੇ ਦੱਸਿਆ ਕਿ ਉਹ ਅਤੇ ਥਾਣੇਦਾਰ ਦਿਲਬਾਗ ਸਿੰਘ ਤੇ ਮਲਕੀਤ ਸਿੰਘ ਸਮੇਤ ਪੁਲਸ ਪਾਰਟੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰ-1 'ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਹੱਥ ਵਿਚ ਕਾਲੇ ਰੰਗ ਦਾ ਲਿਫਾਫਾ ਚੁੱਕੀ ਸ਼ੱਕੀ ਹਾਲਤ 'ਚ ਖੜ੍ਹਾ ਨੌਜਵਾਨ ਪੁਲਸ ਨੂੰ ਦੇਖ ਲਿਫਾਫਾ ਸੁੱਟ ਕੇ ਭੱਜਣ ਲੱਗਾ। ਉਸ ਨੂੰ ਕਾਬੂ ਕਰ ਕੇ ਜਦੋਂ ਲਿਫਾਫਾ ਖੋਲ੍ਹ ਕੇ ਵੇਖਿਆ ਤਾਂ ਉਸ 'ਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਉਕਤ ਨੌਜਵਾਨ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਉਸ ਦੀ ਪਛਾਣ ਮਨਦੀਪ ਸਿੰਘ ਵਾਸੀ ਛਾਵੀ ਜ਼ਿਲਾ ਅਗਰੋਹਾ (ਐੱਮ. ਪੀ.) ਵਜੋਂ ਹੋਈ ਹੈ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਦੱੱਸਿਆ ਕਿ ਹੈਰੋਇਨ ਦਾ ਅੰਤਰਰਾਜੀ ਬਜ਼ਾਰ 'ਚ ਮੁੱਲ ਲਗਭਗ 60 ਲੱਖ ਰੁਪਏ ਹੈ। ਪੁਲਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ।


Bharat Thapa

Content Editor

Related News