ਦਿਮਾਗੀ ਪਰੇਸ਼ਾਨੀ ਕਾਰਣ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਤਮਹੱਤਿਆ

12/16/2021 7:17:32 PM

ਸਰਦੂਲਗੜ੍ਹ (ਚੋਪੜਾ) : ਸਥਾਨਕ ਸ਼ਹਿਰ ਦੇ ਵਾਰਡ ਨੰਬਰ 03 ਨਿਵਾਸੀ ਨੌਜਵਾਨ ਮਨਿੰਦਰ ਸਿੰਘ ਉਰਫ ਕਾਲਾ ਪੁੱਤਰ ਤ੍ਰਿਲੋਕ ਸਿੰਘ ਵਲੋਂ ਦਿਮਾਗੀ ਪ੍ਰੇਸ਼ਾਨੀ ਕਾਰਣ ਘਰ ਅੰਦਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਤ੍ਰਿਲੋਕ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਦਾ ਬੇਟਾ ਮਨਿੰਦਰ ਸਿੰਘ ਉਰਫ਼ ਕਾਲਾ ਦਾ ਤਾਲਾਬੰਦੀ ਤੋਂ ਬਾਅਦ ਕੰਮ ਕਾਜ ਬੰਦ ਹੋ ਗਿਆ ਸੀ ਅਤੇ ਉਹ ਦਿਮਾਗੀ ਤੌਰ ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਉਸਦੀ ਪਤਨੀ ਆਪਣੇ ਪੇਕੇ ਮਿਲਣ ਗਈ ਹੋਈ ਸੀ ਤਾਂ ਪਿੱਛੋ ਉਸ ਨੇ ਕੰਮ ਧੰਦਾ ਨਾ ਹੋਣ ਕਰਕੇ ਦਿਮਾਗੀ ਪ੍ਰੇਸ਼ਾਨੀ ਕਾਰਣ ਘਰ ਅੰਦਰ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ।

ਇਹ ਵੀ ਪੜ੍ਹੋ : ਪਤਨੀ ਦੀ ਬੇਵਫਾਈ ਤੋਂ ਤੰਗ ਆ ਕੇ ਪਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਜੀਵਨ ਲੀਲਾ ਕੀਤੀ ਖਤਮ

ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਇੱਕ ਮੁੰਡਾ ਛੱਡ ਗਿਆ ਹੈ। ਇਸ ਸਬੰਧੀ ਜਾਂਚ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਸ ਨੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਕਾਂਸਟੇਬਲ ਭਰਤੀ ਦੌਰਾਨ ਨੌਜਵਾਨਾਂ ਵੱਲੋਂ ਹੇਰਾਫੇਰੀ, ਬਾਇਓਮੀਟ੍ਰਿਕ ਸਿਸਟਮ ਨੇ ਖੋਲ੍ਹੀ ਪੋਲ 

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News