ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੇ ਨੌਜਵਾਨ ਨੇ ਨਿਗਲਿਆ ਜ਼ਹਿਰ, ਮੌਤ

2/24/2021 6:01:45 PM

ਸਾਦਿਕ (ਪਰਮਜੀਤ): ਇਥੋਂ ਥੋੜ੍ਹੀ ਦੂਰ ਪਿੰਡ ਬੀਹਲੇ ਵਾਲਾ ਵਿਖੇ ਇੱਕ ਨੌਜਵਾਨ ਵੱਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਕੀਟਨਾਸ਼ਕ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ਮਨਦੀਪ ਸਿੰਘ(27) ਪੁੱਤਰ ਜਸਪਾਲ ਸਿੰਘ ਢਿੱਲੋਂ ਥੋੜ੍ਹੀ ਜ਼ਮੀਨ ਦਾ ਮਾਲਕ ਸੀ ਤੇ ਕਰਜ਼ ਸਿਰ ਚੜਨ ਕਰਕੇ ਆਰਥਿਕ ਤੰਗੀ ਵੀ ਚੱਲ ਰਹੀ ਸੀ । ਜਿਸ ਕਾਰਨ ਕਰੀਬ 6 ਮਹੀਨੇ ਪਹਿਲਾਂ ਉਸ ਦੀ ਪਤਨੀ ਉਸ ਨੂੰ ਛੱਡ ਕੇ ਚਲੀ ਗਈ ਸੀ ਤੇ ਉਸ ਦੇ ਬੇਟੇ ਨੂੰ ਵੀ ਨਾਲ ਹੀ ਲੈ ਗਈ।

ਮਿ੍ਰਤਕ ਉਦੋਂ ਤੋਂ ਹੀ ਪ੍ਰੇਸ਼ਾਨ ਰਹਿੰਦਾ ਸੀ। ਬੀਤੇ ਕੱਲ੍ਹ  ਉਸ ਨੇ ਆਪਣੇ ਘਰ ਵਿੱਚ ਕੀੜੇਮਾਰ ਦਵਾਈ ਪੀ ਲਈ । ਪਰਿਵਾਰ ਨੂੰ ਪਤਾ ਲੱਗਣ ਤੇ ਉਸ ਨੂੰ ਫਰੀਦਕੋਟ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ । ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ । ਘਟਨਾ ਦੀ ਸੂਚਨਾ ਮਿਲਦੇ ਹੀ ਏ ਐਸ ਆਈ ਕਰਮਜੀਤ ਸਿੰਘ ਪੁਲਸ ਪਾਰਟੀ ਸਮੇਤ ਹਸਪਤਾਲ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ। ਏ ਐਸ ਆਈ  ਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ  ਸੁਖਪ੍ਰੀਤ ਕੌਰ ਪਤਨੀ ਸਵਰਗੀ ਜਸਪਾਲ ਸਿੰਘ ਦੇ ਬਿਆਨਾਂ ਤੇ ਸੀ ਆਰ ਪੀ ਸੀ  ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।


Shyna

Content Editor Shyna