ਚਿੱਟੇ ਦੀ ਭੇਟ ਚੜ੍ਹਿਆ ਤਲਵੰਡੀ ਮੱਲ੍ਹੀਆਂ ਦਾ ਨੌਜਵਾਨ

08/23/2019 4:37:29 PM

ਕਿਸ਼ਨਪੁਰਾ ਕਲਾਂ (ਹੀਰੋ)—ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਦੋ ਭੈਣਾਂ ਦਾ ਇਕਲੌਤਾ ਭਰਾ ਗੁਰਪ੍ਰੀਤ ਸਿੰਘ ਚਿੱਟੇ ਦੀ ਭੇਟ ਚੜ੍ਹ ਗਿਆ। ਗੁਰਪ੍ਰੀਤ ਸਿੰਘ (25) ਪੁੱਤਰ ਸਵ. ਰਣਜੀਤ ਸਿੰਘ ਨਸ਼ੇ ਦਾ ਟੀਕਾ ਲਾ ਕੇ ਆਪਣੇ ਘਰ ਆ ਰਿਹਾ ਸੀ ਕਿ ਪਿੰਡ 'ਚ ਹੀ ਸੜਕ 'ਤੇ ਡਿੱਗ ਪਿਆ ਅਤੇ ਉਸ ਦੀ ਮੌਕੇ 'ਤੇ ਮੌਤ ਹੋ ਗਈ। ਪਰਿਵਾਰ ਵਾਲਿਆਂ ਨੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਹੈ। ਇਸ ਸਬੰਧੀ ਵੱਖ-ਵੱਖ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਪੁਲਸ ਨੂੰ ਸਖਤ ਨਿਰਦੇਸ਼ ਦੇਵੇ ਕਿ ਨਸ਼ਾ ਵੇਚਣ ਵਾਲੇ ਸਮੱਗਲਰਾਂ ਨੂੰ ਬਖਸ਼ਿਆ ਨਾ ਜਾਵੇ।


Shyna

Content Editor

Related News