ਨੌਜਵਾਨ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ, ਕਾਰਤੂਸ ਵੀ ਹੋਇਆ ਬਰਾਮਦ
Monday, Mar 13, 2023 - 06:06 PM (IST)

ਤਲਵੰਡੀ ਸਾਬੋ (ਮੁਨੀਸ਼) : ਪੰਜਾਬ ਪੁਲਸ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਸ ਨੇ ਪਿੰਡ ਫੱਤਾਬਾਲੂ ਤੋਂ ਆ ਰਹੇ ਇਕ ਨੌਜਵਾਨ ਨੂੰ ਇੱਕ ਨਜਾਇਜ਼ ਦੇਸੀ ਪਿਸਤੌਲ (ਕੱਟੇ) ਅਤੇ ਇਕ ਜ਼ਿੰਦਾ ਕਾਰਤੂਸ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਥਾਣਾ ਤਲਵੰਡੀ ਸਾਬੋ ਦੇ ਏ. ਐੱਸ. ਆਈ. ਚਮਕੋਰ ਸਿੰਘ ਪੁਲਸ ਪਾਰਟੀ ਸਮੇਤ ਪੁਲਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ’ਤੇ ਹਰਿਆਣਾ ਸਰਹੱਦ ਵੱਲ ਗਸ਼ਤ ਕਰ ਰਹੇ ਸਨ ਜਿਨ੍ਹਾਂ ਨੇ ਫੱਤਾਬਾਲੂ ਵਲੋਂ ਪੈਦਲ ਆ ਰਹੇ ਇਕ ਨੋਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ ਇਕ ਨਜਾਇਜ਼ ਦੇਸੀ ਪਿਸਤੋਲ (ਕੱਟੇ) ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਹੋਇਆ।
ਇਸ ਦੌਰਾਨ ਪੁਲਸ ਨੇ ਦੇਸੀ ਪਿਸਤੌਲ ਅਤੇ ਕਾਰਤੂਸ ਆਪਣੇ ਕਬਜ਼ੇ ਵਿਚ ਲੈ ਕੇ ਕਥਿਤ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ। ਜਾਂਚ ਅਧਿਕਾਰੀ ਚਮਕੋਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਪਛਾਣ ਕਾਕਾ ਸਿੰਘ ਵਾਸੀ ਸੰਗਤ ਖੁਰਦ ਵਜੋਂ ਹੋਈ ਹੈ,ਜਿਸ ਖਿਲ਼ਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।