ਸਡ਼ਕ ਹਾਦਸੇ ’ਚ ਨੌਜਵਾਨ ਦੀ ਮੌਤ, ਸਾਥੀ ਜ਼ਖਮੀ

11/15/2018 7:35:12 AM

ਮੁੱਲਾਂਪੁਰ ਦਾਖਾ, (ਕਾਲੀਆ)- ਲੁਧਿਆਣਾ ਬਠਿੰਡਾ ਰਾਜ ਮਾਰਗ ’ਤੇ ਸਥਿਤ ਰੇਲਵੇ ਓਵਰ ਬ੍ਰਿਜ ’ਤੇ ਮੋਟਰਸਾਈਕਲ  ਸਵਾਰ ਨੌਜਵਾਨਾਂ ਨੂੰ ਇਕ ਤੇਜ਼ ਰਫਤਾਰ ਵਾਹਨ ਨੇ ਲਪੇਟ ਵਿਚ ਲੈ ਲਿਆ ਜਿਸ ਦੇ ਸਿੱਟੇ ਵਜੋਂ ਇਕ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਇਕ ਨੂੰ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ।
 ®ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਆਪਣੇ ਸਾਥੀ ਗੋਖਾ ਪੁੱਤਰ ਤੋਤਾ ਸਿੰਘ ਵਾਸੀ ਰਕਬਾ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਕਰੀਬ ਰਾਤ 8:30 ਵਜੇ  ਇਕ ਅਣਪਛਾਤੇ ਤੇਜ਼ ਰਫਤਾਰ ਵਾਹਨ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਦੇ ਸਿੱਟੇ ਵਜੋਂ ਗੋਖੇ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਗੁਰਦੀਪ ਸਿੰਘ ਨੂੰ  ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ। ਮ੍ਰਿਤਕ ਗੋਖੇ ਦੇ ਭਰਾ ਦੀ ਇਕ ਮਹੀਨਾ ਪਹਿਲਾਂ ਹੀ ਮੌਤ ਹੋਈ ਸੀ।  ਮੰਦਭਾਗੀ ਖਬਰ ਮਿਲਦਿਆਂ ਹੀ ਪਿੰਡ ’ਚ ਸੋਗ ਦੀ ਲਹਿਰ ਫੈਲ ਗਈ। ਥਾਣਾ ਦਾਖਾ ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਹੈ।