ਨੌਜਵਾਨ ਵੱਲੋਂ ਖੁਦਕੁਸ਼ੀ ਕੀਤੇ ਜਾਣ ਮਗਰੋਂ ਲਿਵਿੰਗ ''ਚ ਰਹਿਣ ਵਾਲੀ ਔਰਤ ਗ੍ਰਿਫਤਾਰ

Tuesday, Sep 08, 2026 - 06:01 PM (IST)

ਨੌਜਵਾਨ ਵੱਲੋਂ ਖੁਦਕੁਸ਼ੀ ਕੀਤੇ ਜਾਣ ਮਗਰੋਂ ਲਿਵਿੰਗ ''ਚ ਰਹਿਣ ਵਾਲੀ ਔਰਤ ਗ੍ਰਿਫਤਾਰ

ਕੋਟਕਪੂਰਾ (ਨਰਿੰਦਰ ਬੈੜ੍ਹ) : ਸਥਾਨਕ ਮੁਹੱਲਾ ਪ੍ਰੇਮ ਨਗਰ ਵਿਚ ਦੋ ਦਿਨ ਪਹਿਲਾਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਸ ਨੇ ਉਸ ਨਾਲ ਲਿਵਿੰਗ ਰਿਲੇਸ਼ਨ ਵਿਚ ਰਹਿ ਰਹੀ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਮ੍ਰਿਤਕ ਦੀ ਪਛਾਣ ਦੇਵੀ ਵਾਲਾ ਰੋਡ ਵਾਸੀ ਮਨਦੀਪ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਕੁੱਝ ਸਮੇਂ ਤੋਂ ਪ੍ਰੇਮ ਨਗਰ ਵਿੱਚ ਸਿਮਰਜੀਤ ਕੌਰ ਨਾਮਕ ਔਰਤ ਨਾਲ ਲਿਵ-ਇਨ ਰਿਲੇਸ਼ਨ ਵਿੱਚ ਰਹਿ ਰਿਹਾ ਸੀ। ਪੁਲਸ ਨੇ ਮ੍ਰਿਤਕ ਦੇ ਪਿਤਾ ਬਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸਿਮਰਜੀਤ ਕੌਰ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਬਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਮਨਦੀਪ ਸਿੰਘ ਦਾ ਆਪਣੀ ਪਤਨੀ ਨਾਲ ਵਿਵਾਦ ਚੱਲ ਰਿਹਾ ਸੀ ਅਤੇ ਦੋਵੇਂ ਵੱਖ-ਵੱਖ ਰਹਿ ਰਹੇ ਸਨ। ਇਸ ਦੌਰਾਨ ਮਨਦੀਪ ਦਾ ਸੰਪਰਕ ਪ੍ਰੇਮ ਨਗਰ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦੀ ਸਿਮਰਜੀਤ ਕੌਰ ਨਾਲ ਹੋਇਆ। ਮ੍ਰਿਤਕ ਦੇ ਪਿਤਾ ਨੇ ਦੋਸ਼ ਲਗਾਇਆ ਕਿ ਸਿਮਰਜੀਤ ਕੌਰ ਉਸ ਦੇ ਪੁੱਤਰ ਨੂੰ ਆਪਣੇ ਨਾਲ ਰਹਿਣ ਲਈ ਮਜਬੂਰ ਕਰਦੀ ਸੀ, ਇਸ ਤੋਂ ਤੰਗ-ਪਰੇਸ਼ਾਨ ਹੋ ਕੇ ਮਨਦੀਪ ਨੇ ਸਿਮਰਜੀਤ ਕੌਰ ਦੇ ਉਕਤ ਕਿਰਾਏ ਦੇ ਘਰ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। 

ਇਸ ਮਾਮਲੇ ਵਿਚ ਥਾਣਾ ਸਿਟੀ ਦੇ ਐਸ.ਐਚ.ਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਬਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਸਿਮਰਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛ-ਗਿੱਛ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਕੁੱਝ ਸਮੇਂ ਤੋਂ ਲਿਵ-ਇਨ ਰਿਲੇਸ਼ਨ ਵਿਚ ਰਹਿ ਰਹੇ ਸਨ ਅਤੇ ਉਨ੍ਹਾਂ ਵਿਚਕਾਰ ਅਕਸਰ ਝਗੜਾ ਰਹਿੰਦਾ ਸੀ। ਪੁਲਸ ਮੁਤਾਬਕ ਮੁਲਜ਼ਮ ਔਰਤ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਮਨਦੀਪ ਸਿੰਘ ਸ਼ਰਾਬ ਦਾ ਨਸ਼ਾ ਕਰਦਾ ਸੀ ਅਤੇ ਉਸ ਦੇ ਬੱਚਿਆਂ ਨੂੰ ਤੰਗ-ਪਰੇਸ਼ਾਨ ਕਰਦਾ ਸੀ ਅਤੇ ਇਸ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਵਿਵਾਦ ਹੋਇਆ ਸੀ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।


author

Gurminder Singh

Content Editor

Related News