ਆਰਥਿਕ ਮੰਦਹਾਲੀ ਦੇ ਚੱਲਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Wednesday, Jun 22, 2022 - 02:23 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਜ਼ਿਲ੍ਹੇ ਦੇ ਪਿੰਡ ਸੰਮੇਵਾਲੀ ਦੇ ਇਕ 32 ਸਾਲਾ ਨੌਜਵਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਵਸਨੀਕ ਨੌਜਵਾਨ ਮਨਪ੍ਰੀਤ ਸਿੰਘ ਉਰਫ ਮਿੰਟੂ ਪੁੱਤਰ ਮਹਿਲ ਸਿੰਘ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਆਰਥਿਕ ਹਾਲਤ ਕਾਫੀ ਮਾੜੀ ਸੀ ਅਤੇ ਕਈ ਦਿਨਾਂ ਤੋਂ ਮਾਨਸਿਕ ਪੱਖੋਂ ਪ੍ਰੇਸ਼ਾਨ ਚੱਲ ਰਿਹਾ ਸੀ। ਜਿਸਦੇ ਚੱਲਦਿਆਂ ਉਸਨੇ ਇਹ ਕਦਮ ਚੁੱਕਿਆ ਅਤੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ।
ਬੀਤੀ ਦੇਰ ਰਾਤ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੀ ਮੋਰਚਰੀ ’ਚ ਰਖਵਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਮ੍ਰਿਤਕ ਦੀ ਪਤਨੀ ਤੋਂ ਇਲਾਵਾ ਦੋ ਬੇਟੇ ਵੀ ਹਨ। ਜਿਨ੍ਹਾਂ ਦਾ ਪਾਲਣ-ਪੋਸ਼ਣ ਕਰਨ ਵਾਲਾ ਪਰਿਵਾਰ ’ਚ ਹੁਣ ਕੋਈ ਨਹੀਂ ਰਿਹਾ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਰਕਾਰ ਪਾਸੋਂ ਮੱਦਦ ਦੀ ਗੁਹਾਰ ਲਗਾਈ ਹੈ ।