ਯੂਥ ਅਕਾਲੀ ਦਲ ਨੇ ਭਗੀਰਥ ਗਿੱਲ ਲੋਪੋਂ ਨੂੰ SAD ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ

Thursday, Jan 20, 2022 - 10:15 PM (IST)

ਯੂਥ ਅਕਾਲੀ ਦਲ ਨੇ ਭਗੀਰਥ ਗਿੱਲ ਲੋਪੋਂ ਨੂੰ SAD ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਜ਼ੋਰਾਂ-ਸ਼ੋਰਾਂ 'ਤੇ ਤਿਆਰੀਆਂ ਕਰ ਰਹੀਆਂ ਹਨ। ਇਸੇ ਦਰਮਿਆਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਫੇਸਬੁੱਕ ਪੇਜ 'ਤੇ ਪੋਸਟ ਪਾਈ ਗਈ, ਜਿਸ 'ਚ ਉਨ੍ਹਾਂ ਕਿਹਾ ਕਿ ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ ਨੌਜਵਾਨ ਨੂੰ ਨਵੀਂ ਭੂਮਿਕਾ ਲਈ ਢੇਰ ਸਾਰੀਆਂ ਸ਼ੁੱਭਕਾਮਨਾਵਾਂ। ਮੈਨੂੰ ਭਰੋਸਾ ਹੈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਵੀ ਬਾਖੂਬੀ ਨਿਭਾਏਗਾ।

PunjabKesari

ਇਹ ਵੀ ਪੜ੍ਹੋ : ਇਜ਼ਰਾਈਲ ਤੇ ਜਰਮਨੀ ਦਰਮਿਆਨ ਅਰਬਾਂ ਡਾਲਰ ਦੀ ਪਣਡੁੱਬੀ ਦਾ ਹੋਇਆ ਸੌਦਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News