ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ''ਆਪ'' ਸਰਕਾਰ ਦੀ ਰੈਲੀ ''ਤੇ ਖੜੇ ਕੀਤੇ ਸਵਾਲ

Monday, Feb 16, 2026 - 07:43 PM (IST)

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ''ਆਪ'' ਸਰਕਾਰ ਦੀ ਰੈਲੀ ''ਤੇ ਖੜੇ ਕੀਤੇ ਸਵਾਲ

ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ) : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੀ ਗਈ ਰੈਲੀ 'ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਇਸ ਰੈਲੀ ਵਿੱਚ ਵੀ ਪਿਛਲੇ ਸਾਲਾਂ ਦੀ ਤਰ੍ਹਾ ਝੂਠ ਦੇ ਪੁਲ ਬੰਨੇ ਗਏ। 

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਸਾਨਾਂ ਦਾ ਮਸੀਹਾ ਅਖਵਾਉਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੇ ਚਾਰ ਸਾਲਾਂ 'ਚ ਪੰਜਾਬ ਦੇ ਕਿਸਾਨਾਂ ਦਾ ਕੀ-ਕੀ ਭਲਾ ਤੇ ਕਿਹੜੀਆਂ-ਕਿਹੜੀਆਂ ਕਿਸਾਨਾਂ ਲਈ ਸਕੀਮਾਂ ਜਾਰੀ ਕੀਤੀਆਂ, ਉਸ ਦੇ ਵੇਰਵੇ ਜਨਤਕ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਟਰਾਂਸਫਾਰਮਾਂ ਦੇ ਰੀਬਨ ਕੱਟ ਕੇ ਵਿਕਾਸ ਕਰਨ ਦਾ ਰੌਲਾ ਪਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੀਆਂ ਰੀਸਾਂ ਨਹੀਂ ਕਰ ਸਕਦੀ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਪੰਜ ਸਭ ਤੋਂ ਵੱਡੇ ਬਿਜਲੀ ਦੇ ਥਰਮਲ ਪਲਾਂਟ ਲਗਾ ਕੇ ਬੇਮਿਸਾਲ ਬਿਜਲੀ ਪੈਦਾ ਕੀਤੀ ਪ੍ਰੰਤੂ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇੱਕ ਵੀ ਬਿਜਲੀ ਯੂਨਿਟ ਪੈਦਾ ਕਰਨ ਦੀ ਬਜਾਏ ਇਨ੍ਹਾਂ ਥਰਮਲ ਪਲਾਂਟਾਂ ਨੂੰ ਵੀ ਸੰਭਾਲਿਆ ਤੱਕ ਨਹੀਂ ਗਿਆ, ਜਦੋਂ ਕਿ ਅੱਜ ਹਜ਼ਾਰਾਂ ਕਰੋੜ ਰੁਪਏ ਖਰਚ ਕੇ ਬਿਜਲੀ ਬਾਹਰਲੇ ਸੂਬਿਆਂ ਤੋਂ ਮੰਗਵਾਈ ਜਾ ਰਹੀ ਹੈ।

ਉਨ੍ਹਾਂ ਨਾਲ ਹੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਬਿਜਲੀ ਦੇ ਕਨੈਕਸ਼ਨਾਂ ਦੇ ਲੰਗਰ ਲਗਾ ਕੇ ਇਕੱਲੇ ਇਕੱਲੇ ਦੀਆਂ ਮੋਟਰਾਂ ਤੇ ਖੇਤਾਂ ਤੱਕ ਪਾਣੀ ਪਹੁੰਚਾਉਣ ਖਾਲੇ ਪੱਕੇ ਕਰਵਾਏ। ਸਰਬਜੀਤ ਸਿੰਘ ਝਿੰਜਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸਵਾਲ ਕਰਦਿਆਂ ਕਿਹਾ ਕਿ ਕੋਈ ਇੱਕ ਵੀ ਕੰਮ ਜਨਤਾ ਸਾਹਮਣੇ ਰੱਖਿਆ ਜਾਵੇ ਜੋ ਕਿਸਾਨਾਂ ਦੀ ਭਲਾਈ ਲਈ ਕੀਤਾ ਗਿਆ ਹੋਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News