ਯੂਥ ਅਕਾਲੀ ਦਲ ਦਾ DMC ਖਿਲਾਫ ਪ੍ਰਦਰਸ਼ਨ, ਕਿਹਾ, ‘ਮਰੀਜ਼ਾਂ ਨੂੰ ਨਹੀਂ ਦਿੱਤੇ ਜਾ ਰਹੇ ਬੈਡ

07/31/2020 3:12:26 PM

ਲੁਧਿਆਣਾ (ਨਰਿੰਦਰ) - ਯੂਥ ਅਕਾਲੀ ਦਲ ਦੀ ਟੀਮ ਨੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਵਿੱਚ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਬਾਹਰ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰਨ ’ਤੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਥ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਤੇ ਡੀ.ਐੱਮ.ਸੀ. ਹਸਪਤਾਲ ਦੇ ਪ੍ਰਬੰਧਨ ਖਿਲਾਫ ਵੀ ਰੋਸ ਪ੍ਰਦਰਸ਼ਨ ਕੀਤਾ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਮਰੀਜ਼ ਦੀ ਮੌਤ ਨੇ ਇਹ ਖੁਲਾਸਾ ਕੀਤਾ ਹੈ ਕਿ ਡੀ.ਐੱਮ.ਸੀ. ਨੇ ਬੈਡ ਅਤੇ ਮਰੀਜ਼ ਨੂੰ ਇਲਾਜ ਤੋਂ ਇਨਕਾਰ ਕੀਤਾ, ਜਿਸ ਦੇ ਨਤੀਜੇ ਵਜੋਂ ਮਰੀਜ਼ ਦੀ ਮੌਤ ਹੋ ਗਈ। ਮਰੀਜ਼ ਦੀ ਮੌਤ ਸਦਕਾ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਦਾ ਪਰਦਾਫਾਸ਼ ਹੋ ਗਿਆ ਹੈ।

ਪੜ੍ਹੋ ਇਹ ਵੀ ਖਬਰ - ਕੈਨੇਡਾ ਜਾਣ ਦੇ ਚਾਹਵਾਨ ਸਿਖਿਆਰਥੀਆਂ ਲਈ ਵਰਦਾਨ ਸਿੱਧ ਹੋਵੇਗਾ ‘Two Step Visa System’

PunjabKesari

ਗੁਰਦੀਪ ਸਿੰਘ ਗੋਸ਼ਾ ਨੇ ਦੱਸਿਆ ਕਿ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਹਸਪਤਾਲਾਂ ਵਿੱਚ ਬਿਸਤਰੇ ਦੀ ਕੋਈ ਘਾਟ ਨਹੀਂ ਹੈ ਪਰ ਅਸਲੀ ਸੱਚ ਤਾਂ ਇਹ ਹੈ ਕਿ ਹਸਪਤਾਲਾਂ ’ਚ ਮਰੀਜ਼ਾਂ ਦਾ ਇਲਾਜ ਹੀ ਨਹੀਂ ਕੀਤਾ ਜਾ ਰਿਹਾ। ਹਸਪਤਾਲ ਚੈਰਿਬੇਲ ਹਸਪਤਾਲਾਂ ਦੇ ਨਾਮ 'ਤੇ ਫਾਇਦਾ ਲੈ ਰਹੇ ਹਨ ਪਰ ਮਰੀਜ਼ਾਂ ਤੋਂ ਭਾਰੀ ਰਕਮ ਲੈਂਦੇ ਹਨ । ਸਿਹਤ ਵਿਭਾਗ ਨੂੰ ਹਸਪਤਾਲ ਵਿਰੁੱਧ ਨੋਟਿਸ ਜਾਰੀ ਕਰਨ ਦੀ ਬਜਾਏ ਕਾਰਵਾਈ ਕਰਨੀ ਚਾਹੀਦੀ ਹੈ।

ਪੜ੍ਹੋ ਇਹ ਵੀ ਖਬਰ - ਭਵਿੱਖ ਅਤੇ ਪਿਆਰ ਨੂੰ ਲੈ ਕੇ ਖੁਸ਼ਕਿਸਮਤ ਹੁੰਦੇ ਹਨ ਇਹ ਅੱਖਰ ਦੇ ਲੋਕ, ਜਾਣੋ ਕਿਵੇਂ

PunjabKesari

ਗੋਸ਼ਾ ਨੇ ਕਿਹਾ ਕਿ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਫੋਟੋ ਸੈਸ਼ਨ ਲਈ ਹਸਪਤਾਲਾਂ ਦਾ ਦੌਰਾ ਕਰਦੇ ਹਨ ਪਰ ਉਨ੍ਹਾਂ ਨੇ ਹਸਪਤਾਲਾਂ ਦੀ ਜ਼ਮੀਨੀ ਹਕੀਕਤ ਨੂੰ ਕਦੇ ਨਹੀਂ ਵੇਖਿਆ। ਉਨ੍ਹਾਂ ਕਿਹਾ ਕਿ ਜੇਕਰ ਹੁਣ ਫਿਰ ਹਸਪਤਾਲ ’ਚ ਮਰੀਜ਼ਾਂ ਨੂੰ ਇਲਾਜ ਲਈ ਹੈੱਡ ਨਾ ਦਿੱਤੇ ਗਏ ਤਾਂ ਉਹ ਫਿਰ ਤੋਂ ਹਸਪਤਾਲ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ। 

ਪੜ੍ਹੋ ਇਹ ਵੀ ਖਬਰ - ਸਫ਼ਰ ਦੌਰਾਨ ਜੇਕਰ ਤੁਹਾਨੂੰ ਵੀ ਆਉਂਦੀ ਹੈ 'ਉਲਟੀ' ਤਾਂ ਇਸਦੇ ਹੱਲ ਲਈ ਪੜ੍ਹੋ ਇਹ ਖ਼ਬਰ


rajwinder kaur

Content Editor

Related News